ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੋਮਵਾਰ ਨੂੰ ਅਹਿਮ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ । ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਦੇ ਹਿੱਤਾਂ ਦੇ ਲਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਸਰਕਾਰ ਪੰਜਾਬ ਦੀ ਖੇਤੀ ਨੂੰ ਬਚਾਉਣਾ ਚਾਹੁੰਦੀ ਹੈ। ਉਹ ਕਿਸਾਨਾਂ ਦੀ ਢਾਲ ਬਣ ਕੇ ਖੜ੍ਹੇ ਹਨ। ਪੰਜਾਬ ਦੀ ਖੇਤੀ ਨੂੰ ਪਿੱਛੇ ਨਹੀਂ ਜਾਣ ਦਿੱਤਾ ਜਾਵੇਗਾ। ਮਾਨ ਸਰਕਾਰ ਦੀ ਅਗਵਾਈ ਵਿੱਚ ਹਰ ਗਿਰਦਾਵਰੀ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਜੇਕਰ ਫਿਰ ਵੀ ਕੋਈ ਗੜਬੜੀ ਹੋ ਰਹੀ ਹੈ ਤਾਂ ਉਨ੍ਹਾਂ ਦੇ ਨਾਲ ਜਾਂ ਅਧਿਕਾਰੀਆਂ ਦੇ ਨਾਲ ਸੰਪਰਕ ਕੀਤਾ ਜਾਵੇ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਸੀਐੱਮ ਮਾਨ ਵੱਲੋਂ ਪੰਜਾਬ ਵਿੱਚ ਖਰਾਬ ਹੋਈ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। 13 ਅਪ੍ਰੈਲ ਨੂੰ ਅਬੋਹਰ ਵਿੱਚ ਕਿਸਾਨਾਂ ਨੂੰ ਚੈੱਕ ਦੇਣ ਦੇ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਚੈੱਕ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’
ਉਨ੍ਹਾਂ ਕਿਹਾ ਕਿ ਜਦੋਂ ਸੀਐੱਮ ਅਬੋਹਰ ਜਾਣਗੇ ਉਸ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਆ ਜਾਵੇਗੀ। ਖੇਤੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦੇ ਕੋਲ ਗਿਰਦਾਵਰੀ ਦੀ ਰਿਪੋਰਟ ਆਵੇਗੀ ਉਸੇ ਤਰ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੈਬਿਨਟ ਮੀਟਿੰਗ ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲਿਖਿਆ ਹੈ ਕਿ ਇਸ ਮੌਕੇ ਕਿਸਾਨਾਂ ਦਾ ਹੱਥ ਫੜ੍ਹਨਾ ਚਾਹੀਦਾ। ਜਿਵੇਂ ਪੰਜਾਬ ਵਿੱਚ ਉਹ ਕਿਸਾਨਾਂ ਦੇ ਹਿੱਤ ਦੇ ਲਈ ਅੱਗੇ ਆਏ ਹਨ ਉਸੇ ਤਰ੍ਹਾਂ ਕੇਂਦਰ ਨੂੰ ਵੀ ਕਰਨਾ ਚਾਹੀਦਾ ਹੈ। ਕਣਕ ਦੀ ਖਰੀਦ ਦੇ ਸਮੇਂ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਸੀਐੱਮ ਮਾਨ ਸਾਹਿਬ ਨੇ ਬੀਤੇ ਦਿਨ ਹੀ ਉੱਚ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਯੀ ਸੀ। ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਗਿਰਦਾਵਰੀ ਦੀ ਨਿਗਰਾਨੀ ਦੇ ਆਦੇਸ਼ ਦਿੱਤੇ ਸੀ. ਸਾਰੇ ਅਫਸਰਾਂ ਨੂੰ ਜੋ ਵੀ ਜ਼ਿਲ੍ਹੇ ਅਲਾਟ ਕੀਤੇ ਗਏ ਉੱਥੇ ਪਾਰਦਰਸ਼ਿਤਾ ਦੇ ਨਾਲ ਮੌਕੇ ‘ਤੇ ਫਸਲਾਂ ਦੀ ਗਿਰਦਾਵਰੀ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ 2-3 ਦਿਨਾਂ ਵਿੱਚ ਗਿਰਦਾਵਰੀ ਦਾ ਕੰਮ ਪੂਰਾ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: