ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਿੰਨ ਡਿਗਰੀ ਤੱਕ ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਉੱਥੇ ਹੀ ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸ਼ਨੀਵਾਰ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਸੀ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ।
ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ, ਲੁਧਿਆਣਾ ਦਾ 33.2 ਡਿਗਰੀ, ਪਟਿਆਲਾ ਦਾ 35.2 ਡਿਗਰੀ, ਬਰਨਾਲਾ ਦਾ 35 ਡਿਗਰੀ, ਪਠਾਨਕੋਟ ਦਾ 34.1, ਮੁਕਤਸਰ ਦਾ 34.3 ਅਤੇ ਫਿਰੋਜ਼ਪੁਰ ਦਾ 34 ਡਿਗਰੀ ਦਰਜ ਕੀਤਾ ਗਿਆ । ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ । ਹਾਲਾਂਕਿ ਇਹ ਆਮ ਦੇ ਨੇੜੇ ਰਿਹਾ । ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 12.2 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’
ਦੱਸ ਦੇਈਏ ਕਿ ਪੰਜਾਬ ਵਿੱਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ । ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਵੱਧ ਤੋਂ ਵੱਧ ਮੰਗ 6164 ਮੈਗਾਵਾਟ ਦਰਜ ਕੀਤੀ ਗਈ। ਇਸ ਦੇ ਮੁਕਾਬਲੇ ਪਾਵਰਕੌਮ ਕੋਲ ਬਿਜਲੀ ਦੀ ਉਪਲਬਧਤਾ 3380 ਮੈਗਾਵਾਟ ਦੇ ਕਰੀਬ ਸੀ । ਬਿਜਲੀ ਦੀ ਮੰਗ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਪਰ ਤੇਜ਼ ਗਰਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਵਧੇਗੀ । ਪਾਵਰਕੌਮ ਇਸ ਲਈ ਪਹਿਲਾਂ ਹੀ ਤਿਆਰ ਹੈ ਅਤੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ ।
ਵੀਡੀਓ ਲਈ ਕਲਿੱਕ ਕਰੋ -: