ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ 5000 ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਤਪਾ ਸ਼ਹਿਰ ਵਾਸੀ ਅਨਿਲ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਹੈ ਤੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਅਧਿਕਾਰੀ ਨੇ ਸ਼ਹਿਰ ਬਰਨਾਲਾ ਥਾਣੇ ਵਿਚ ਸ਼ਿਕਾਇਤਕਰਤਾ ਵੱਲੋਂ ਦਰਜ ਧੋਖਾਦੇਹੀ ਦੇ ਮਾਮਲੇ ਵਿਚ ਸ਼ਾਮਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਰਿਸ਼ਵਤ ਵਜੋਂ 5,000 ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮਾਇਆਵਤੀ ਨੇ ਕੱਟਿਆ ਅਤੀਕ ਦੀ ਪਤਨੀ ਦਾ ਟਿਕਟ, ਕਿਹਾ-‘ਪਰਿਵਾਰ ਦੇ ਕਿਸੇ ਮੈਂਬਰ ਨੂੰ ਨਹੀਂ ਬਣਾਵਾਂਗੇ ਉਮੀਦਵਾਰ’
ਬੁਲਾਰੇ ਨੇ ਦੱਸਿਆ ਕਿ ਪਟਿਆਲਾ ਰੇਂਜ ਤੋਂ ਆਈ ਵੀਬੀ ਟੀਮ ਨੇ ਜਾਲ ਵਿਛਾਇਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਏਐੱਸਆਈ ਖਿਲਾਫ ਵੀਬੀ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿਚ ਅੱਗੇ ਦੀ ਜਾਂਚ ਚੱਲ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -: