ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪੰਜਾਬ ਤੋਂ ਪਾਕਿਸਤਾਨ ਗਏ ਜਥੇ ਵਿੱਚੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰੂਧਾਮਾਂ ਦੇ ਦਰਸ਼ਨ ਕਰਨ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।
ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪਰੈਲ ਨੂੰ ਹੀ ਜਥੇਬੰਦੀ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚ ਗਿਆ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ। ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਸੀ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਇੱਕ ਹੋਰ ਮਾਮਲੇ ‘ਚ ਅਡਾਨੀ ਬਣੇ ਨੰਬਰ ਵਨ, 71 ਵੱਡੀਆਂ ਬਿਜਲੀ ਸਪਲਾਈ ਕੰਪਨੀਆਂ ਨੂੰ ਛੱਡਿਆ ਪਿੱਛੇ!
ਦੱਸ ਦੇਈਏ ਕਿ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ 9 ਅਪ੍ਰੈਲ ਨੂੰ ਭਾਰਤ ਤੋਂ 2475 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ।
ਗੁਰਦੁਆਰਾ ਪੰਜਾ ਸਾਹਿਬ ਵਿਖੇ 14 ਅਪਰੈਲ ਨੂੰ ਖਾਲਸਾ ਸਾਜਣਾ ਦਿਵਸ ਮਨਾਉਣ ਅਤੇ ਯਾਤਰਾ ਦੌਰਾਨ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 18 ਅਪਰੈਲ ਨੂੰ ਇਹ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਾਪਸ ਭਾਰਤ ਪਰਤੇਗਾ।
ਵੀਡੀਓ ਲਈ ਕਲਿੱਕ ਕਰੋ -: