ਕਾਂਗਰਸ ਦੇ ਸਾਬਕਾ ਸਾਂਸਦ ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਦਿਖ ਰਹੀਆਂ ਹਨ। ਘਟਨਾ ਦੇ 39 ਸਾਲ ਬਾਅਦ ਦੰਗਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਅੱਜ ਇਕ ਵਾਰ ਫਿਰ ਟਾਇਟਲਰ ਨੂੰ ਬੁਲਾਇਆ ਹੈ।
ਕਾਂਗਰਸ ਨੇਤਾ ਜਗਦੀਸ਼ ਟਾਈਟਲਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰਾ ਮਾਮਲੇ ਵਿਚ ਆਪਣੀ ਆਵਾਜ਼ ਦਾ ਨਮੂਨਾ ਦੇਣ ਲਈ ਅੱਜ ਸੀਬੀਆਈ ਦੇ ਸਾਹਮਣੇ ਪੇਸ਼ ਹੋਏ ਜਿਥੇ ਅੱਗੇ ਦੀ ਕਾਰਵਾਈ ਜਾਰੀ ਹੈ। ਸੈਂਟਰਲ ਫੋਰੈਂਸਿੰਗ ਸਾਇੰਸ ਲੈਬ ਆਵਾਜ਼ ਦੇ ਨਮੂਨੇ ਦੀ ਜਾਂਚ ਕਰੇਗਾ।
ਆਵਾਜ਼ ਦਾ ਨਮੂਨਾ ਦੇਣ ਦੇ ਬਾਅਦ ਸੀਬੀਆਈ ਦਫਤਰ ਤੋਂ ਬਾਹਰ ਨਿਕਲਦੇ ਹੋਏ ਟਾਈਟਲਰ ਨੇ ਕਿਹਾ ਕਿ ਉਨ੍ਹਾਂ ਕੁਝ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦੰਗਿਆਂ ਦੇ ਦੋਸ਼ੀ ਨਹੀਂ ਹਨ ਤੇ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਹੈ। ਟਾਈਟਲਰ ਨੇ ਕਿਹਾ ਕਿ ਜੇਕਰ ਉਹ ਦੋਸ਼ੀ ਹਨ ਤੇ ਉਨ੍ਹਾਂ ਖਿਲਾਫ ਕੋਈ ਸਬੂਤ ਹੈ ਤਾਂ ਉਹ ਇਸ ਲਈ ਜੇਲ੍ਹ ਜਾਣ ਤੇ ਫਾਂਸੀ ‘ਤੇ ਲਟਕਣ ਲਈ ਤਿਆਰ ਹਨ।
ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਆਵਾਜ਼ ਦਾ ਨਮੂਨਾ ਲੈਣ ਲਈ ਸੀਬੀਆਈ ਨੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਤਲਬ ਕੀਤਾ ਹੈ।
39 ਸਾਲ ਪੁਰਾਣੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਨਵੇਂ ਸਬੂਤ ਮਿਲੇ ਹਨ, ਜਿਸ ਦੇ ਬਾਅਦ ਟਾਈਟਲ ਦੀ ਆਵਾਜ਼ ਦਾ ਨਮੂਨਾ ਲੈਣ ਦੀ ਲੋੜ ਪਈ। ਦੰਗਿਆਂ ਦੌਰਾਨ ਪੁਲ ਬੰਗਸ਼ ਇਲਾਕੇ ਵਿਚ ਕਥਿਤ ਤੌਰ ‘ਤੇ ਤਿੰਨ ਲੋਕ ਮਾਰੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: