ਸੁਨਾਮ ਲਹਿਰਾ ਮੁੱਖ ਸੜਕ ਉਤੇ ਬੀਤੀ ਰਾਤ ਇਕ ਕਾਰ ਦਰੱਖਤ ਨਾਲ ਟਕਰਾ ਗਈ ਜਿਸ ਵਿਚ ਛੁੱਟੀ ‘ਤੇ ਘਰ ਆਏ ਨੌਜਵਾਨ ਫੌਜੀ ਦੀ ਮੌਤ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਇਕ ਹੋਰ ਨੌਜਵਾਨ ਵੀ ਸਵਾਰ ਸੀ ਜੋ ਕਿ ਗੰਭੀਰ ਜ਼ਖਮੀ ਹੈ ਤੇ ਉਸ ਦਾ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਨਾਮ ਲਹਿਰਾ ਮੇਨ ਸੜਕ ‘ਤੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਤੇ ਕਾਰ ਦਰੱਖਤ ਨਾਲ ਜਾ ਟਕਰਾਈ । ਸੜਕ ਹਾਦਸੇ ਵਿਚ ਇਕ ਨੌਜਵਾਨ ਇੰਦਰਪ੍ਰੀਤ ਸਿੰਘ ਵਾਸੀ ਮਾਡਲ ਟਾਊਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਨੌਜਵਾਨ ਗੁਰਵਿੰਦਰ ਸਿੰਘ ਗੰਭੀਰ ਜ਼ਖਮੀ ਹੈ।
ਇਹ ਵੀ ਪੜ੍ਹੋ : CBI ਨੂੰ ਵਾਇਸ ਸੈਂਪਲ ਦੇਣ ਦੇ ਬਾਅਦ ਬੋਲੇ ਜਗਦੀਸ਼ ਟਾਈਟਲਰ-‘ਮੈਂ ਖੁਦ ਨੂੰ ਫਾਂਸੀ ‘ਤੇ ਚੜ੍ਹਾਉਣ ਲਈ ਤਿਆਰ ਹਾਂ’
ਮ੍ਰਿਤਕ ਇੰਦਰਪ੍ਰੀਤ ਸਿੰਘ ਫੌਜ ਵਿਚ ਨੌਕਰੀ ਕਰਦਾ ਸੀ ਤੇ ਛੁੱਟੀ ਬਿਤਾਉਣ ਲਈ ਆਪਣੇ ਪਿੰਡ ਆਇਆ ਹੋਇਆ ਸੀ। ਪੋਸਟਮਾਰਟਮ ਦੇ ਬਾਅਦ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਇੰਦਰਪ੍ਰੀਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੌਜਵਾਨ ਫੌਜੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਮਾਂ ਨੇ ਅੰਤਿਮ ਸਸਕਾਰ ਤੋਂ ਪਹਿਲਾਂ ਆਪਣੇ ਪੁੱਤ ਦੇ ਸਿਰ ‘ਤੇ ਵਿਆਹ ਦਾ ਸਿਹਰਾ ਵੀ ਸਜਾਇਆ। ਇਸ ਨੂੰ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।
ਵੀਡੀਓ ਲਈ ਕਲਿੱਕ ਕਰੋ -: