ਕਪੂਰਥਲਾ ਸੈਂਟਰਲ ਜੇਲ੍ਹ ਤੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਇਕ ਵਾਰ ਫਿਰ ਤਲਾਸ਼ੀ ਮੁਹਿੰਮ ਦੌਰਾਨ ਕਪੂਰਥਲਾ ਜੇਲ੍ਹ ਤੋਂ ਮੋਬਾਈਲ ਫੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਉਂਝ ਤਾਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਜ਼ਿਲ੍ਹਿਆਂ ਤੋਂ ਹੀ ਗੈਂਗਸਟਰ ਤੇ ਹੋਰ ਵੱਡੇ ਮੁਲਜ਼ਮ ਆਪਣੇ ਨੈਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿਚ ਆਏ ਦਿਨ ਮੋਬਾਈਲ ਫੋਨ ਦਾ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਵਜ੍ਹਾ ਨਾਲ ਇਹ ਜੇਲ੍ਹ ਅਕਸਰ ਸੁਰਖੀਆਂ ਵਿਚ ਰਹਿੰਦੀ ਹੈ।
ਕਪੂਰਥਲਾ ਦੀ ਸੈਂਟਰਲ ਜੇਲ੍ਹ ਵਿਚ ਤਲਾਸ਼ੀ ਦੌਰਾਨ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਰਸਮੀ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਈਲ ਫੋਨ, 5 ਸਿਮ ਕਾਰਡ ਤੇ 5 ਬੈਟਰੀਆਂ ਆਦਿ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਵਿਚ ਬੰਦ 1 ਅਣਪਛਾਤੇ ਸਣੇ 7 ਹਵਾਲਾਤੀਆਂ ਖਿਲਾਫ ਕੋਤਵਾਲੀ ਥਾਣੇ ਵਿਚ 52-ਏ ਜੇਲ੍ਹ ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕਰਵਾ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ :