ਕਰਨਾਟਕ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਜਨਤਾ ਦਲ ਨੇਤਾ ਐੱਚਡੀ ਕੁਮਾਰ ਸਵਾਮੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਪੁੱਤਰ ਨਾਲ ਵਿਆਹ ਕਰਵਾਉਣ ਵਾਲੀਆਂ ਔਰਤਾਂ ਨੂੰ 2 ਲੱਖ ਰੁਪਏ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੱਚਿਆਂ ਨੂੰ ਵਿਆਹ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਲੜਕੀਆਂ ਨੂੰ 2 ਲੱਖ ਰੁਪਏ ਦੇਣੇ ਚਾਹੀਦੇ ਹਨ।
ਐੱਚਡੀ ਕੁਮਾਰ ਸਵਾਮੀ ਨੇ ਕਿਹਾ ਕਿ ਮੈਨੂੰ ਪਟੀਸ਼ਨ ਮਿਲੀ ਹੈ ਕਿ ਲੜਕੀਆਂ ਕਿਸਾਨਾਂ ਦੇ ਪੁੱਤਾਂ ਨਾਲ ਵਿਆਹ ਕਰਵਾਉਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਦੇ ਬੱਚਿਆਂ ਨੂੰ ਵਿਆਹ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਲੜਕੀਆਂ ਨੂੰ 2 ਲੱਖ ਰੁਪਏ ਦੇਣੇ ਚਾਹੀਦੇ ਹਨ। ਕਿਸਾਨ ਪਰਿਵਾਰਾਂ ਤੇ ਅਜਿਹੇ ਪਰਿਵਾਰਾਂ ਵਿਚ ਆਉਣ ਵਾਲੇ ਨੌਜਵਾਨਾਂ ਲਈ ਬੇਹਤਰ ਫੈਸਲਾ ਹੋਵੇਗਾ।
ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕਿਹਾ ਕਿ 10 ਮਈ ਨੂੰ ਇਕ ਹੀ ਪੜਾਅ ਵਿਚ ਵੋਟਾਂ ਪੈਣਗੀਆਂ ਤੇ ਨਤੀਜੇ 13 ਮਈ ਨੂੰ ਆਉਣਗੇ। ਕਰਨਾਟਕ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੂੰ ਚੋਣ ਪ੍ਰਕਿਰਿਆ ਪੂਰੀ ਕਰਵਾਉਣੀ ਹੈ। ਕਰਨਾਟਕ ਦੀ 224 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ : 10 ਲੱਖ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ PA ਨੂੰ ਕੀਤਾ ਗ੍ਰਿਫਤਾਰ
ਚੋਣ ਕਮਿਸ਼ਨ ਨੇ ਵੋਟਰਾਂ ਦਾ ਅੰਕੜਾ ਦਿੰਦੇ ਹੋਏ ਕਿਹਾ ਕਿ ਸੂਬੇ ਵਿਚ ਕੁੱਲ 5.21 ਕਰੋੜ ਵੋਟਰ ਹਨ। ਸੂਬੇ ਭਰ ਵਿਚ 58000 ਤੋਂ ਵੱਧ ਮਤਦਾਨ ਕੇਂਦਰ ਬਣਾਏ ਜਾਣਗੇ। 224 ਵਿਧਾਨ ਸਭਾ ਖੇਤਰ ਹਨ ਜਿਨ੍ਹਾਂ ਵਿਚੋਂ 36 ਐੱਸਸੀ ਲਈ 15 ਐੱਸਟੀ ਲਈ ਰਾਖਵੇਂ ਹਨ। ਸੂਬੇ ਵਿਚ ਕੁੱਲ ਵੋਟਰ 5,21,73,579 ਕਰੋੜ ਵੋਟਰ ਹਨ ਜਿਨ੍ਹਾਂ ਵਿਚ 2.62 ਕਰੋਰ ਪੁਰਸ਼ ਤੇ 2.59 ਕਰੋੜ ਮਹਿਲਾਵਾਂ ਹਨ।
ਵੀਡੀਓ ਲਈ ਕਲਿੱਕ ਕਰੋ :