ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਨੇ 50 ਲੱਖ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਸਟੱਡੀ ਦੇ ਦੌਰਾਨ ਹੀ ਅਰੋੜਾ ‘ਤੇ ਇੰਡਸਟ੍ਰੀਅਲ ਪਲਾਂਟ ਘੁਟਾਲੇ ਦਾ ਮਾਮਲਾ ਦਰਜ ਕੀਤਾ ਸੀ।
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਜਿਸਦੀ ਪਹਿਲੀ ਕਿਸ਼ਤ ਦੇ ਤੌਰ ‘ਤੇ ਉਹ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚੇ ਸਨ, ਉਦੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਦਬੋਚ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: