ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਵਿਚ ਫਰਵਰੀ ਮਹੀਨੇ ‘ਚ SDH ਹਸਪਤਾਲਾਂ ਦਾ ਸਵੱਛਤਾ ਸਰਵੇਖਣ ਕੀਤਾ ਗਿਆ। ਇਸ ਵਿੱਚ ਅਬੋਹਰ ਦੇ ਸਿਵਲ ਹਸਪਤਾਲ ਨੂੰ ਪੰਜਾਬ ਵਿੱਚ ਦੂਜਾ ਅਤੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲਾ ਸਥਾਨ ਮਿਲਿਆ ਹੈ। ਇਹ ਹਸਪਤਾਲ ਦੇ ਸਟਾਫ਼ ਦੇ ਨਾਲ-ਨਾਲ ਸ਼ਹਿਰ ਵਾਸੀਆਂ ਲਈ ਵੀ ਮਾਣ ਵਾਲੀ ਗੱਲ ਹੈ। ਇਹ ਜਾਣਕਾਰੀ ਅਬੋਹਰ ਦੇ ਸਿਵਲ ਹਸਪਤਾਲ ਦੇ ਇੰਚਾਰਜ ਵੱਲੋਂ ਸਾਂਝੀ ਕੀਤੀ ਗਈ।
ਇਸ ਸਬੰਧੀ ਹਸਪਤਾਲ ਦੇ ਇੰਚਾਰਜ ਸੋਨੂੰ ਪਾਲ ਅਤੇ ਹਸਪਤਾਲ ਦੇ ਇੰਚਾਰਜ ਡਾ: ਸਾਹਬ ਰਾਮ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫਰਵਰੀ ‘ਚ ਪੰਜਾਬ ਦੇ ਕੁੱਲ 24 SDH ਹਸਪਤਾਲਾਂ ਦੀ ਸਫਾਈ ਅਤੇ ਸੁੰਦਰਤਾ ਸਬੰਧੀ ਸਰਵੇਖਣ ਕੀਤਾ ਗਿਆ ਸੀ। ਜਿਸ ਵਿੱਚ ਅਬੋਹਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ। SMO ਨੇ ਦੱਸਿਆ ਕਿ ਪਿਛਲੇ ਮਹੀਨੇ ਵਿਭਾਗ ਦੀ ਟੀਮ ਨੇ ਹਸਪਤਾਲ ਦਾ ਦੌਰਾ ਕਰਦਿਆਂ ਇੱਥੋਂ ਦੀ ਸਫ਼ਾਈ ਦੇਖੀ ਸੀ। ਇਸ ਦੇ ਨਾਲ ਹੀ ਹਸਪਤਾਲ ‘ਚ ਇਲਾਜ ਲਈ ਆਏ ਮਰੀਜ਼ਾਂ ਪ੍ਰਤੀ ਡਾਕਟਰਾਂ ਦੇ ਰਵੱਈਏ ਅਤੇ ਉਨ੍ਹਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਸੀ।
ਇਹ ਵੀ ਪੜ੍ਹੋ : PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਸਿੱਖਣ ਲਈ ਹਮੇਸ਼ਾ ਤਿਆਰ ਰਹੋ…
SMO ਨੇ ਕਿਹਾ ਕਿ ਆਪਣੇ 4 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਹਸਪਤਾਲ ਦੀ ਬਿਹਤਰੀ ਲਈ ਜੋ ਵੀ ਉਪਰਾਲੇ ਕੀਤੇ ਹਨ, ਉਨ੍ਹਾਂ ਵਿੱਚ ਹਸਪਤਾਲ ਦੇ ਸਟਾਫ਼ ਦਾ ਪੂਰਾ ਸਹਿਯੋਗ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਵਲ ਸਰਜਨ ਡਾ: ਸਤੀਸ਼ ਗੋਇਲ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਕੇ ਹਸਪਤਾਲ ਨੂੰ ਹੋਰ ਵਧੀਆ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: