ਹੁਸ਼ਿਆਰਪੁਰ ਵਿਚ ਵੀਰਵਾਰ ਨੂੰ ਸੜਕ ਹਾਦਸੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ 7 ਲੋਕਾਂ ਨੂੰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਕਿ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਨੂੰ 2 ਲੱਖ ਤੇ ਜ਼ਖਮੀਆਂ 50,000 ਰੁਪਏ ਦਿੱਤੇ ਜਾਣਗੇ।
ਦੱਸ ਦੇਈਏ ਕਿ ਵੀਰਵਾਰ ਨੂੰ ਹੁਸ਼ਿਆਰਪੁਰ ਵਿਚ ਰਇਕ ਟਰੱਕ ਨੇ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਦਰੜ ਦਿੱਤਾ ਸੀ। ਇਸ ਵਿਚ 7 ਦੀ ਮੌਤ ਹੋ ਗਈ ਸੀ ਜਦੋਂ ਕਿ 20 ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਵਿਚ ਚਾਰ ਇਕੋ ਹੀ ਪਰਿਵਾਰ ਦੇ ਸਨ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਨਾਲ ਸਬੰਧ ਰੱਖਦੇ ਸਨ।
ਵੀਡੀਓ ਲਈ ਕਲਿੱਕ ਕਰੋ -: