ਜਲੰਧਰ ਵਿੱਚ ਇੱਕ ਵੱਡੀ ਸਿਆਸੀ ਉਥਲ-ਪੁਥਲ ਹੋਈ ਹੈ। 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।
ਦੱਸ ਦੇਈਏ ਕਿ ਪੰਜ ਵਾਰ ਵਿਧਾਇਕ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਸੁਰਿੰਦਰ ਸਿੰਘ ਕਾਂਗਰਸੀ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ। ਸੁਰਿੰਦਰ ਚੌਧਰੀ 2017-2022 ਤੱਕ ਕਰਤਾਰਪੁਰ ਹਲਕੇ ਤੋਂ ਵਿਧਾਇਕ ਰਹੇ। ਉਹ 2022 ਵਿੱਚ ‘ਆਪ’ ਦੇ ਬਲਕਾਰ ਸਿੰਘ ਤੋਂ 4,754 ਵੋਟਾਂ ਨਾਲ ਹਾਰ ਗਏ ਸਨ।
ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਵਿੱਚ ਜ਼ਿਮਨੀ ਚੌਣ ਹੋਣੀ ਹੈ ਜਿਸ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ ਹੈ। ਇਸੇ ਵਿਚਾਲੇ ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਸੀ.ਐੱਮ. ਮਾਨ ਨੇ ਕੁਝ ਦਿਨ ਪਹਿਲਾਂ ਕਰਤਾਰਪੁਰ ਰੈਲੀ ਦੌਰਾਨ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਸੀ। ਪਰ ਹੁਣ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।
ਇਹ ਵੀ ਪੜ੍ਹੋ : ‘ਜੇ ਮੈਂ ਬੇਈਮਾਨ ਹਾਂ ਤਾਂ ਦੁਨੀਆ ‘ਚ ਕੋਈ ਈਮਾਨਦਾਰ ਨਹੀਂ’- ਕੇਜਰੀਵਾਲ ਦਾ PM ਮੋਦੀ ‘ਤੇ ਨਿਸ਼ਾਨਾ
ਇਸ ਸਬੰਧੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕੁਝ ਗਲਤੀਆਂ ਹੋਈਆਂ ਸਨ ਉਨ੍ਹਾਂ ਸੁਧਾਰ ਲਿਆ ਜਾਵੇਗਾ। ਬਾਜਵਾ ਨੇ ਕਿਹਾ ਜੇ ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਪਰਤ ਆਵੇ ਤਾਂ ਉਸ ਨੂੰ ਭੁੱਲਿਆ ਹੋਇਆ ਨਹੀਂ ਆਖਦੇ।
ਵੀਡੀਓ ਲਈ ਕਲਿੱਕ ਕਰੋ -: