ਸੈਂਟਰਲ ਮੈਕਸੀਕੋ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇੱਥੇ ਵਾਟਰ ਪਾਰਕ ‘ਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਇਸ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ।
ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਸੱਤ ਸਾਲ ਦੇ ਨਾਬਾਲਗ ਦੇ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਫਿਲਹਾਲ ਹਮਲਾਵਰ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ‘ਚ ਲੋਕ ਦੌੜਦੇ, ਰੋਂਦੇ, ਚੀਕਦੇ ਅਤੇ ਆਪਣੇ ਬੱਚਿਆਂ ਨੂੰ ਗਲੇ ਲਗਾਉਂਦੇ ਦਿਖਾਈ ਦੇ ਰਹੇ ਹਨ। ਮੈਕਸੀਕੋ ਦੀ ਪੁਲਿਸ ਅਤੇ ਉੱਥੋਂ ਦੇ ਸੈਨਿਕ ਹੈਲੀਕਾਪਟਰ ਦੀ ਮਦਦ ਨਾਲ ਹਮਲਾਵਰਾਂ ਦੀ ਭਾਲ ਕਰ ਰਹੇ ਹਨ।
ਇਹ ਵੀ ਪੜ੍ਹੋ : BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਇਹ ਘਟਨਾ ਮੱਧ ਮੈਕਸੀਕੋ ਦੇ ਗੁਆਨਾਜੁਆਟੋ ਸੂਬੇ ਦੀ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਮਾਹੌਲ ਨੂੰ ਸ਼ਾਂਤ ਕੀਤਾ। ਇਸ ਦੇ ਨਾਲ ਹੀ ਪੁਲਿਸ ਦੋਸ਼ੀਆਂ ਦੀ ਭਾਲ ‘ਚ ਜੁਟ ਗਈ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਗੁਆਨਾਜੁਆਟੋ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਹਥਿਆਰਬੰਦ ਬਦਮਾਸ਼ਾਂ ਨੇ 10 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: