ਪੰਜਾਬ ਨੂੰ ਲੂ ਨੇ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ । ਮਾਝਾ-ਦੁਆਬਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਮਾਲਵੇ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਅੱਜ ਤਾਪਮਾਨ 40 ਡਿਗਰੀ ਦੇ ਪਾਰ ਕਰ ਸਕਦਾ ਹੈ । ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅੱਜ ਸ਼ਾਮ ਤੱਕ 40 ਡਿਗਰੀ ਨੂੰ ਪਾਰ ਕਰ ਜਾਵੇਗਾ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਖੇਤਰਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਜਦੋਂ ਕਿ ਮਾਲਵੇ ਦੇ ਇਲਾਕਿਆਂ ਵਿੱਚ ਵੀ ਗਰਮੀ ਆਪਣਾ ਅਸਰ ਦਿਖਾਏਗੀ ਅਤੇ ਉੱਥੇ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਜਾਵੇਗਾ । ਉਪਰੋਂ ਹੀਟ ਵੇਵ ਹੋਰ ਮੁਸੀਬਤ ਪੈਦਾ ਕਰੇਗੀ । ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 40.9 ਅਤੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ ਸੀ । ਪਰ ਅੱਜ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਰਗੇ ਤਿੰਨੋਂ ਵੱਡੇ ਸ਼ਹਿਰਾਂ ਦਾ ਤਾਪਮਾਨ 40 ਦਾ ਅੰਕੜਾ ਪਾਰ ਕਰ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਨੂੰ ਚਾਰ ਹਿੱਸਿਆਂ ਮਾਝਾ, ਦੁਆਬਾ ਅਤੇ ਪੱਛਮੀ ਅਤੇ ਪੂਰਬੀ ਮਾਲਵਾ ਵਿੱਚ ਵੰਡਿਆ ਹੈ । ਮੌਸਮ ਵਿਭਾਗ ਅਨੁਸਾਰ 16 ਮਾਰਚ ਨੂੰ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈ ਸਕਦਾ ਹੈ । ਇਸ ਦੇ ਨਾਲ ਹੀ 17-18 ਅਪ੍ਰੈਲ ਨੂੰ ਪੂਰੇ ਪੰਜਾਬ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ 16 ਤੋਂ 18 ਅਪ੍ਰੈਲ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ 20 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: