ਪੰਜਾਬ ਦੇ ਅੰਮ੍ਰਿਤਸਰ ‘ਚ 2 ਬਾਈਕ ਦੀ ਆਹਮੋ-ਸਾਹਮਣੇ ਟੱਕਰ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ ਅਜਨਾਲਾ, ਬਿਕਰੌਰ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੂਜਾ ਬਾਈਕ ਸਵਾਰ ਟੱਕਰ ‘ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਲੱਖਾ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ। ਅਜੇ ਉਹ ਪਿੰਡ ਬਿਕਰੌੜ ਨੇੜੇ ਪੁੱਜੇ ਹੀ ਸਨ ਕਿ ਸਾਹਮਣੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਆ ਗਏ। ਲਵਪ੍ਰੀਤ ਆਪਣੇ ਆਪ ‘ਤੇ ਕਾਬੂ ਨਾ ਰੱਖ ਸਕਿਆ ਅਤੇ ਉਸ ਦੀ ਬਾਈਕ ਕਿਸੇ ਹੋਰ ਬਾਈਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਲਵਪ੍ਰੀਤ ਗੰਭੀਰ ਜ਼ਖ਼ਮੀ ਹੋ ਗਿਆ। ਲਵਪ੍ਰੀਤ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ
ਥਾਣਾ ਅਜਨਾਲਾ ਦੇ SHO ਜਸਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਲਵਪ੍ਰੀਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਦੂਜੇ ਬਾਈਕ ਸਵਾਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























