ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਕੈਂਪਸ ਦੇ ਇੱਕ ਪਾਰਕ ਵਿੱਚ ਐਤਵਾਰ ਸਵੇਰੇ ਸੈਰ ਲਈ ਨਿਕਲੇ ਇੱਕ ਬਜ਼ੁਰਗ ਬੰਦੇ ਨੂੰ ਅਵਾਰਾ ਕੁੱਤਿਆਂ ਨੇ ਹਮਲਾ ਕਰਕੇ ਮਾਰ ਦਿੱਤਾ। ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲੀ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ‘ਤੇ ਹਮਲਾ ਕਰਕੇ ਵਿਅਕਤੀ ਨੂੰ ਖਿੱਚ ਕੇ ਪਾਰਕ ਵਿਚ ਲੈ ਗਏ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਸਵੇਰੇ 7.30 ਵਜੇ ਏਐਮਯੂ ਕੈਂਪਸ ਨੇੜੇ ਇਲਾਕਾ ਨਿਵਾਸੀ ਸਫ਼ਦਰ ਅਲੀ ਸਰ ਸਈਅਦ ਮਿਊਜ਼ੀਅਮ ਗਾਰਡਨ ਵਿਚ ਇਕੱਲਾ ਸੈਰ ਕਰ ਰਿਹਾ ਸੀ ਤਾਂ ਅਚਾਨਕ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ। ਇਸ ਦੌਰਾਨ ਕੁੱਤਿਆਂ ਨੇ ਉਸ ‘ਤੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਅਲੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵੱਡੀ ਵਾਰਦਾਤ, BJP ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਨੂੰ ਘਰ ਆ ਕੇ ਮਾਰੀ ਗੋਲੀ
ਐਸ.ਪੀ.(ਸਿਟੀ) ਕੁਲਦੀਪ ਸਿੰਘ ਗੁਣਾਵਤ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪੁੱਜੀ ਪਰ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਕੁੱਤੇ ਦੇ ਹਮਲੇ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਸੀ ਅਤੇ ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਨੇ ਇਸ ਘਟਨਾ ਬਾਰੇ ਕੋਈ ਜਵਾਬ ਨਹੀਂ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: