ਵਿਜੀਲੈਂਸ ਨੇ ਨਗਰ ਨਿਗਮ ਵਿਚ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੋ ਕਿਸ਼ਤਾਂ ਵਿਚ 6000 ਰੁਪਏ ਦੀ ਰਿਸ਼ਵਤ ਲਈ ਸੀ। ਵਿਸ਼ਾਲ ਰਾਮਪਾਲ ਦਾ ਤਬਾਦਲਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਚ ਕੀਤਾ ਗਿਆ ਹੈ।
ਐੱਸਐੱਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਲਾਈਨ ਵਿਚ ਦਰਜ ਇਕ ਆਨਲਾਈਨ ਸ਼ਿਕਾਇਤ ਦੀ ਜਾਂਚ ਦੇ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੇ ਜਾਇਦਾਦ ਦੀ ਐੱਨਓਸੀ ਜਾਰੀ ਕਰਵਾਉਣ ਬਦਲੇ 15,000 ਰਿਸ਼ਵਤ ਮੰਗੀ ਸੀ ਪਰ ਸੌਦਾ 6,000 ਵਿਚ ਤੈਅ ਹੋਇਆ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ ਲੁਧਿਆਣਾ ਨੇ ਦੋਵਾਂ ‘ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਆਪਣੇ ਮੋਬਾਈਲ ਵਿਚ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ।
ਇਹ ਵੀ ਪੜ੍ਹੋ : ਬਠਿੰਡਾ : ਦਿਨ-ਦਿਹਾੜੇ ਨੌਜਵਾਨ ਨੇ ਮਹਿਲਾ ‘ਤੇ ਹਮਲਾ ਕਰ ਕੀਤਾ ਗੰਭੀਰ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ
ਐੱਸਐੱਸਪੀ ਸੰਧੂ ਨੇ ਦੱਸਿਆ ਕਿ ਦੋਵਾਂ ਖਿਲਾਫ ਵਿਜੀਲੈਂਸ ਥਾਣਾ ਲੁਧਿਆਣਾ ਵਿਚ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਕੱਲ੍ਹ ਉਨ੍ਹਾਂ ਨੇ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ ਵਿਚ ਰਿਸ਼ਵਤਖੋਰੀ ਬਾਰੇ ਪੁੱਛਗਿਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: