ਵਿਜੀਲੈਂਸ ਨੇ ਬਿਲਡਿੰਗ ਇੰਸਪੈਕਟਰ ਅਤੇ ਕਲਰਕ ਨੂੰ ਜਾਇਦਾਦ ਦਾ NOC ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਉਰਫ਼ ਗੁਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਹੈਬੋਵਾਲ ਦੇ ਰਹਿਣ ਵਾਲੇ ਜੁਗਲ ਕਿਸ਼ੋਰ ਨੇ CM ਹੈਲਪਲਾਈਨ ‘ਤੇ ਸ਼ਿਕਾਇਤ ਕੀਤੀ ਸੀ ਕਿ ਦੋਵੇਂ ਅਧਿਕਾਰੀ ਉਸ ਦੀ ਜਾਇਦਾਦ ਲਈ NOC ਜਾਰੀ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕਰ ਰਹੇ ਹਨ। ਜੁਗਲ ਕਿਸ਼ੋਰ ਅਨੁਸਾਰ ਜਾਇਦਾਦ ਦੀ NOC ਜਾਰੀ ਕਰਨ ਦੀ ਬਜਾਏ ਦੋ ਕਿਸ਼ਤਾਂ ਵਿੱਚ ਛੇ ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਗਏ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ 15,000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋ ਗਿਆ ਸੀ।
ਇਹ ਵੀ ਪੜ੍ਹੋ : ਇਟਲੀ ਦੇ ਸਮੁੰਦਰ ‘ਚ ਤੈਰਦੀ ਮਿਲੀ 2 ਟਨ ਕੋਕੀਨ, ਬਾਜ਼ਾਰ ‘ਚ ਕੀਮਤ 440 ਮਿਲੀਅਨ ਡਾਲਰ
ਜਾਣਕਾਰੀ ਅਨੁਸਾਰ ਪੀੜਤ ਨੇ CM ਹੈਲਪਲਾਈਨ ‘ਤੇ ਉਸ ਦੀ ਆਡੀਓ ਰਿਕਾਰਡਿੰਗ ਵੀ ਭੇਜੀ ਸੀ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਂਚ ਸ਼ੁਰੂ ਕੀਤੀ। ਜਾਂਚ ‘ਚ ਦੋਵੇਂ ਅਧਿਕਾਰੀ ਦੋਸ਼ੀ ਪਾਏ ਗਏ, ਜਿਸ ‘ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਦੋਸ਼ੀਆਂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕਰੇਗੀ। ਇਸ ਦੇ ਨਾਲ ਹੀ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਦਾ ਹੁਣ ਅੰਮ੍ਰਿਤਸਰ ਨਗਰ ਪਾਲਿਕਾ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: