ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ‘ਨਾਰਕੋਟਿਕਸ ਵਿਰੋਧੀ ਟਾਸਕ ਫੋਰਸ ਦੇ ਮੁਖੀਆਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ’ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਵਿੱਚ ਸਾਰੇ ਸੂਬਿਆਂ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਮੁਖੀ ਮੌਜੂਦ ਸਨ। ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ।ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਮੌਕੇ ਪੀਐੱਮ ਮੋਦੀ ਨੇ ਕੁਝ ਟੀਚਾ ਤੈਅ ਕਰਨ ਦਾ ਨਿਰਦੇਸ਼ ਦਿੱਤਾ ਹੈ ਜਿਸ ਵਿਚੋਂ ਇਕ ਹੈ 2047 ਤੱਕ ਅਸੀਂ ਨਸ਼ਾ ਮੁਕਤ ਭਾਰਤ ਦਾ ਨਿਰਮਾਣ ਕਰਾਂਗੇ।ਅਸੀਂ ਇਸ ਲੜਾਈ ਨੂੰ ਹਰ ਮੋਰਚੇ ‘ਤੇ ਮਜ਼ਬੂਤੀ ਨਾਲ ਲੜਾਂਗੇ।
ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਨਸ਼ੇ ਦੀ ਖੇਤੀ ‘ਤੇ ਵੀ ਰੋਕ ਲੱਗੇਗੀ। ਇਸ ਲਈ ਇਕ ਸਪੈਸ਼ਲ ਐਪ ਬਣਾਈ ਗਈ ਹੈ। ਇਹ ਐਪ ਗੈਰ-ਕਾਨੂੰਨੀ ਨਸ਼ੇ ਦੀ ਖੇਤੀ ਦੀ ਪਛਾਣ ਕਰੇਗਾ ਜਿਸ ਨਾਲ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾ ਸਕੇਗੀ।
ਸ਼ਾਹ ਨੇ ਕਿਹਾ ਕਿ ਨਾਰਕੋਟਿਕਸ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੋਖਲਾ ਕਰ ਦੇਵੇਗੀ। ਨੌਜਵਾਨਾਂ ਨੂੰ ਖੋਖਲਾ ਕਰਨ ਦੇ ਨਾਲ-ਨਾਲ ਅਰਥਤੰਤਰ ਤੇ ਦੇਸ਼ ਦੀ ਸੁਰੱਖਿਆ ਵੀ ਖਤਰੇ ਵਿਚ ਰਹਿੰਦੀ ਹੈ। ਅਜਿਹੇ ਵਿਚ ਨਾਰਕੋਟਿਕਸ ਖਿਲਾਫ ਹਰ ਲੜਾਈ ਮਜ਼ਬੂਤੀ ਨਾਲ ਲੜੀ ਜਾਵੇਗੀ। ਇਹ ਪੀੜੀਆਂ ਦੇਸ਼ ਦੇ ਵਿਕਾਸ ਦੀ ਨੀਂਹ ਹਨ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੇ ਵਿਕਾਸ ਦੀ ਨੀਂਹ ਹੀ ਕਮਜ਼ੋਰ ਹੋਵੇ ਉਸ ‘ਤੇ ਮਜ਼ਬੂਤ ਦੇਸ਼ ਦਾ ਨਿਰਮਾਣ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ PPS ਅਧਿਕਾਰੀ ਰਾਜਜੀਤ ਸਿੰਘ, ਲੁੱਕਆਊਟ ਨੋਟਿਸ ਹੋਇਆ ਜਾਰੀ
ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਸਮਾਜ ਤੋਂ ਨਸ਼ਾ ਹਟਾਉਣਾ ਜਰੂਰੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ਾਂ ਨੇ ਗਲਤੀ ਕਰ ਦਿੱਤੀ ਕਿ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਅਪਰਾਧੀ ਮੰਨ ਲਿਆ ਸੀ। ਸਾਡਾ ਟੀਚਾ ਸਪੱਸ਼ਟ ਹੈ ਕਿ ਜੋ ਲੋਕ ਡਰੱਗਸ ਦੀ ਵਰਤੋਂ ਕਰਦੇ ਹਨ, ਉਹ ਪੀੜਤ ਹਨ। ਜੋ ਲੋਕ ਡਰੱਗਸ ਦਾ ਕਾਰੋਬਾਰ ਕਰਦੇ ਹਨ, ਉਹ ਅਸਲੀ ਅਪਰਾਧੀ ਹਨ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: