ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਦੌਰੇ ਤੋਂ ਪਹਿਲਾਂ ਵੱਡੀ ਗੱਲ ਕਹੀ ਹੈ। ਬਿਲਾਵਲ ਨੇ ਕਿਹਾ ਹੈ ਕਿ ਉਹ ਸਿਰਫ ਐਸਸੀਓ ਮੀਟਿੰਗ ਲਈ ਭਾਰਤ ਆ ਰਹੇ ਹਨ ਅਤੇ ਇਸ ਦੌਰਾਨ ਦੁਵੱਲੇ ਸਬੰਧਾਂ ਬਾਰੇ ਕੋਈ ਗੱਲਬਾਤ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਐਸਸੀਓ ਪ੍ਰਤੀ ਇਸਲਾਮਾਬਾਦ ਦੀ ਵਚਨਬੱਧਤਾ ਹੈ, ਜਿਸ ਕਰਕੇ ਉਹ ਗੋਆ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਆ ਰਹੇ ਹਨ। ਬਿਲਾਵਲ ਭੁੱਟੋ ਨੇ ਇਹ ਗੱਲ ਪਾਕਿਸਤਾਨੀ ਅਖਬਾਰ ‘ਚ ਇਕ ਸਵਾਲ ਦੇ ਜਵਾਬ ‘ਚ ਕਹੀ।
ਜ਼ਿਕਰਯੋਗ ਹੈ ਕਿ ਪਾਕਿਸਤਾਨੀ ਵਿਦੇਸ਼ ਮੰਤਰੀ 4 ਤੋਂ 5 ਮਈ ਤੱਕ ਹੋਣ ਵਾਲੀ ਐੱਸਸੀਓ ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਹਿੱਸਾ ਲੈਣ ਗੋਆ ਆ ਰਹੇ ਹਨ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਸੀ ਕਿ ਭੁੱਟੋ ਜ਼ਰਦਾਰੀ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਸੱਦੇ ‘ਤੇ ਇਸ ਬੈਠਕ ‘ਚ ਹਿੱਸਾ ਲੈਣ ਜਾ ਰਹੇ ਹਨ। ਸਾਡੀ ਭਾਗੀਦਾਰੀ ਦਰਸਾਉਂਦੀ ਹੈ ਕਿ ਅਸੀਂ ਐਸਸੀਓ ਚਾਰਟਰ ਲਈ ਵਚਨਬੱਧ ਹਾਂ। ਇਹ ਖੇਤਰ ਦੀ ਵਿਦੇਸ਼ ਨੀਤੀ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਵੀ ਦਰਸਾਉਂਦਾ ਹੈ।
ਇਹ ਵੀ ਪੜ੍ਹੋ : NRIs ਲਈ ਅਹਿਮ ਖ਼ਬਰ, ਮਾਨ ਸਰਕਾਰ ਵੱਲੋਂ ਜ਼ਮੀਨ ਰਜਿਸਟਰੀਆਂ ਨੂੰ ਲੈ ਕੇ ਵ੍ਹਾਟਸਐਪ ਨੰਬਰ ਜਾਰੀ
ਅਹਿਮ ਗੱਲ ਇਹ ਹੈ ਕਿ ਬਿਲਾਵਲ ਭੁੱਟੋ ਲਗਭਗ 12 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤ ਦਾ ਦੌਰਾ ਕਰਨ ਵਾਲੇ ਪਹਿਲੇ ਪਾਕਿਸਤਾਨੀ ਵਿਦੇਸ਼ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਸਾਲ 2011 ‘ਚ ਪਾਕਿਸਤਾਨ ਦੀ ਤਤਕਾਲੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਭਾਰਤ ਦਾ ਦੌਰਾ ਕੀਤਾ ਸੀ। ਭਾਰਤ ਨੇ ਬੈਠਕ ਲਈ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਸਾਰੇ ਮੈਂਬਰਾਂ ਨੂੰ ਰਸਮੀ ਸੱਦਾ ਭੇਜਿਆ ਹੈ।
ਵੀਡੀਓ ਲਈ ਕਲਿੱਕ ਕਰੋ -: