ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੋਂ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।
ਪ੍ਰਕਾਸ਼ ਸਿੰਘ ਬਾਦਲ, ਜੋ ਕਿ 95 ਸਾਲ ਦੇ ਹਨ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਸੁਖਬੀਰ ਨਾਲ ਫੋਨ ‘ਤੇ ਗੱਲਬਾਤ ਦੌਰਾਨ ਰੱਖਿਆ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕੀਤਾ, “ਸ਼੍ਰੀ ਸੁਖਬੀਰ ਬਾਦਲ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ, ਜੋ ਕਿ ਹਸਪਤਾਲ ਵਿੱਚ ਦਾਖਲ ਹਨ, ਦੀ ਸਿਹਤ ਬਾਰੇ ਪੁੱਛਿਆ। ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ।”
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਫੋਨ ਕਰਕੇ ਸਾਬਕਾ ਮੁੱਖ ਮੰਤਰੀ ਦਾ ਹਾਲ-ਚਾਲ ਪੁੱਛਿਆ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਦੱਸਿਆ ਸੀ ਕਿ ਇਹ ਪਤਾ ਲੱਗਣ ‘ਤੇ ਚਿੰਤਾ ਹੋਈ ਕਿ ਪ੍ਰਕਾਸ਼ ਸਿੰਘ ਬਾਦਲ ਜੀ ਬੀਮਾਰ ਹਨ ਅਤੇ ਹਸਪਤਾਲ ਵਿੱਚ ਭਰਤੀ ਹਨ। ਸੁਖਬੀਰ ਸਿੰਘ ਬਾਦਲ ਤੋਂ ਉਨਹਾਂ ਦੀ ਸਿਹਤ ਬਾਹਰ ਫੋਨ ‘ਤੇ ਹਾਲ ਪੁੱਛਿਆ।
ਇਹ ਵੀ ਪੜ੍ਹੋ : ਗੁਰਦਾਸਪੁਰ : ਸ਼ਹੀਦ ਹਰਕ੍ਰਿਸ਼ਨ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਦਮੇ ‘ਚ ਪਰਿਵਾਰ, ਪਿਤਾ ਬੋਲੇ- ‘ਪੁੱਤ ‘ਤੇ ਮਾਣ’
ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਤਬੀਅਤ ਵਿਗੜਣ ਕਰਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਦਲ ਨੂੰ ਆਬਜ਼ਰਵੇਸ਼ਨ ਵਿੱਚ ਰਖਿਆ ਗਿਆ ਹੈ, ਫਿਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।
ਵੀਡੀਓ ਲਈ ਕਲਿੱਕ ਕਰੋ -: