ਪੰਜਾਬ ਦੀ ਰੋਪੜ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 6 ਪਿਸਤੌਲ ਅਤੇ 25 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਵੇਂ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਅਤੇ ਰੋਪੜ ਦੇ ਰਹਿਣ ਵਾਲੇ ਨੌਜਵਾਨਾਂ ਵਜੋਂ ਹੋਈ ਹੈ। SSP ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
SSP ਰੂਪਨਗਰ ਨੇ ਦੱਸਿਆ ਕਿ 17 ਫਰਵਰੀ 2023 ਨੂੰ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਵਿਸ਼ਾਲ ਵਰਮਾ ਨੂੰ ਦਾਣਾ ਮੰਡੀ ਫਗਵਾੜਾ ਰੋਡ, ਮਾਡਲ ਟਾਊਨ ਹੁਸ਼ਿਆਰਪੁਰ ਨੇੜੇ ਸਕੀਮ ਨੰਬਰ 2 ਇੰਪਰੂਵਮੈਂਟ ਟਰੱਸਟ ਤੋਂ 9 ਹਥਿਆਰਾਂ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਪਿਛਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਦੇ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਗੈਂਗਸਟਰ ਜੱਗੂ ਭਵਨਪੁਰੀਆ ਦੇ ਕਰੀਬੀ ਸੰਦੀਪ ਕੁਮਾਰ ਉਰਫ਼ ਰਵੀ ਬਲਾਚੋਰੀਆ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦੇ ਕੇ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਜੇਲ ‘ਚੋਂ ਪੇਸ਼ ਕੀਤਾ।
ਇਹ ਵੀ ਪੜ੍ਹੋ : ਐਪਲ ਸਟੋਰ ‘ਚ ਚੋਰੀ: ਫਿਲਮੀ ਅੰਦਾਜ਼ ‘ਚ ਉਡਾਏ 4 ਕਰੋੜ ਦੇ ਆਈਫੋਨ, ਪੁਲਿਸ ਵੀ ਹੈਰਾਨ
ਪੁੱਛਗਿੱਛ ਤੋਂ ਬਾਅਦ ਨਾਮੀ ਗੈਂਗਸਟਰ ਸੰਦੀਪ ਉਰਫ਼ ਰਵੀ ਬਲਾਚੌਰੀਆ ਦੇ ਕਬਜ਼ੇ ‘ਚੋਂ 05 ਮਾਰੂ ਹਥਿਆਰ ਪਿਸਤੌਲ 32 ਬੋਰ ਸਮੇਤ 22 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਸੰਦੀਪ ਉਰਫ਼ ਰਵੀ ਬਲਚੋਰੀਆ ਗਿਰੋਹ ਦੇ ਇੱਕ ਹੋਰ ਮੈਂਬਰ ਰੋਹਿਤ ਨੂੰ ਕਾਬੂ ਕਰਕੇ ਉਸ ਕੋਲੋਂ 1 ਪਿਸਤੌਲ 32 ਬੋਰ ਸਮੇਤ 03 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੇ ਸਬੰਧ ਵਿੱਚ ਥਾਣਾ ਸਿਟੀ ਮੋਰਿੰਡਾ ਵਿਖੇ ਅਸਲਾ ਐਕਟ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: