ਕੌਮਾਂਤਰੀ ਬਾਜ਼ਾਰ ਵਿੱਚ ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । WTI ਕਰੂਡ 0.32 ਡਾਲਰ ਜਾਂ 0.41 ਫੀਸਦੀ ਦੀ ਗਿਰਾਵਟ ਨਾਲ 77.58 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ । ਉੱਥੇ ਹੀ, ਬ੍ਰੈਂਟ ਕਰੂਡ 0.25 ਡਾਲਰ ਜਾਂ 0.31 ਫੀਸਦੀ ਦੀ ਗਿਰਾਵਟ ਦੇ ਨਾਲ 81.41 ‘ਤੇ ਕਾਰੋਬਾਰ ਕਰ ਰਿਹਾ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਤੇਲ ਮਾਰਕਟਿੰਗ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਤੇਲ ਕੀਮਤਾਂ ਵਿੱਚ ਗਿਰਾਵਟ ਆਈ ਹੈ।
ਜੇਕਰ ਹੁਣ ਇੱਥੇ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਪੈਟਰੋਲ 52 ਪੈਸੇ ਤੇ ਡੀਜ਼ਲ 50 ਪੈਸੇ ਸਸਤਾ ਹੋਇਆ ਹੈ। ਇਸਦੇ ਨਾਲ ਹੀ ਬਿਹਾਰ ਵਿੱਚ ਪੈਟਰੋਲ 43 ਪੈਸੇ ਤੇ ਡੀਜ਼ਲ 40 ਪੈਸੇ ਅਤੇ ਰਾਜਸਥਾਨ ਵਿੱਚ ਪੈਟਰੋਲ 37 ਪੈਸੇ ਤੇ ਡੀਜ਼ਲ 34 ਪੈਸੇ ਸਸਤਾ ਹੋਇਆ ਹੈ । ਇਸਦੇ ਉਲਟ ਹਿਮਾਚਲ ਵਿੱਚ ਪੈਟਰੋਲ 59 ਪੈਸੇ ਤੇ ਡੀਜ਼ਲ 52 ਪੈਸੇ, ਮੱਧ ਪ੍ਰਦੇਸ਼ ਵਿੱਚ ਪੈਟਰੋਲ 57 ਪੈਸੇ ਤੇ ਡੀਜ਼ਲ 52 ਪੈਸੇ ਅਤੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 33 ਪੈਸੇ ਤੇ ਡੀਜ਼ਲ ਵੀ 33 ਪੈਸੇ ਮਹਿੰਗਾ ਹੋਇਆ ਹੈ। ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਜੇਕਰ ਇੱਥੇ ਮਹਾਨਗਰਾਂ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਦੱਸ ਦੇਈਏ ਕਿ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਮਗਰੋਂ ਇਸਦੀ ਕੀਮਤ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: