ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।
ਦਰਅਸਲ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਇੱਕ ਵਿਅਕਤੀ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ। ਇਸ ਦੌਰਾਨ ਉਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਨਾਲ ਕੁੱਟ.ਮਾਰ ਕੀਤੀ । ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲੱਥ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: