ਭਾਰਤ-ਪਾਕਿਸਤਾਨ ਸਰਹੱਦ ‘ਤੇ ਪੰਜਾਬ ਦੇ ਅਬੋਹਰ ‘ਚ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਦੌਰਾਨ ਹਥਿਆਰ ਬਰਾਮਦ ਕੀਤੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਸਰਹੱਦ ਨੇੜਿਓਂ ਬਰਾਮਦ ਕੀਤੀ ਗਈ ਪਿਸਤੌਲ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ ਸੀ। ਫਿਲਹਾਲ ਪਿਸਤੌਲ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ BSF ਦੇ ਜਵਾਨਾਂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਸੈਕਟਰ ਵਿੱਚ ਸਰਹੱਦ ਨੇੜੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਪਿਸਤੌਲ ‘ਤੇ ਪਈ। ਇਸ ਦੇ ਨਾਲ ਹੀ ਇੱਕ ਮੈਗਜ਼ੀਨ ਅਤੇ 7 ਲਾਈਵ ਰਾਉਂਡ ਵੀ ਮਿਲੇ। ਜਵਾਨਾਂ ਨੇ ਸੁਰੱਖਿਆ ਜਾਂਚ ਤੋਂ ਬਾਅਦ ਪਿਸਤੌਲ ਅਤੇ ਗੋਲੀਆਂ ਨੂੰ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ : ਮੋਰਿੰਡਾ ‘ਚ ਵਿਗੜਿਆ ਮਾਹੌਲ, ਬੇਅਦਬੀ ਦੇ ਦੋਸ਼ੀ ਦੇ ਘਰ ਭੰਨ-ਤੋੜ, ਥਾਣੇ ਬਾਹਰ ਸੰਗਤਾਂ ਦਾ ਧਰਨਾ, ਬਾਜ਼ਾਰ ਬੰਦ
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸੀਮਾ ਸੁਰੱਖਿਆ ਬਲ ਨੇ ਫਿਰੋਜ਼ਪੁਰ ਸੈਕਟਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 60 ਸਾਲ ਤੋਂ ਵੱਧ ਹੈ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਪਾਕਿਸਤਾਨੀ ਘੁਸਪੈਠੀਆ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: