ਭਾਜਪਾ ਸਾਂਸਦ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ਾਂ ‘ਤੇ FIR ਦਰਜ ਨਾ ਕੀਤੇ ਜਾਣ ਦਾ ਦੋਸ਼ ਲਗਾਉਣ ਵਾਲੀ 7 ਮਹਿਲਾ ਪਹਿਲਵਾਨਾਂ ਨੇ ਸੁਪਰੀਮ ਕੋਰਟ ਵਿਚ ਵੀ ਪਟੀਸ਼ਨ ਲਗਾਈ ਜਿਸ ‘ਤੇ ਮੰਗਲਵਾਰ ਨੂੰ ਕੋਰਟ ਨੇ ਦਿੱਲੀ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ।
ਕੋਰਟ ਨੇ ਕਿਹਾ ਕਿ ਨੋਟਿਸ ਜਾਰੀ ਕੀਤਾ ਜਾਂਦਾ ਹੈ। ਇਸ ਨੂੰ ਸੁਣਵਾਈ ਲਈ ਸੂਚੀਬੱਧ ਕਰੇ। ਕੋਰਟ ਨੇ ਪਛਾਣ ਜ਼ਾਹਿਰ ਨਾ ਕਰਨ ਲਈ ਨਿਆਇਕ ਰਿਕਾਰਡ ਤੋਂ 7 ਸ਼ਿਕਾਇਤਕਰਤਾ ਪਹਿਲਵਾਨਾਂ ਦੇ ਨਾਂ ਹਟਾਉਣ ਦਾ ਨਿਰਦੇਸ਼ ਵੀ ਦਿੱਤਾ। ਮਹਿਲਾ ਪਹਿਲਵਾਨਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦਾ WFI ਦੀਆਂ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤੇ ਉਹ ਆਪਣੇ ਉਨ੍ਹਾਂ ਦੋਸ਼ਾਂ ਦੀ ਸਹੀ ਜਾਂਚ ਦੀ ਮੰਗ ‘ਤੇ ਜ਼ੋਰ ਦਿੰਦੀ ਰਹੇਗੀ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਮਹਿਲਾ ਅਥਲੀਟਾਂ ਦਾ ਜਿਣਸੀ ਸ਼ੋਸ਼ਣ ਕੀਤਾ ਹੈ।
ਦੇਸ਼ ਦੇ ਨਾਮੀ ਪਹਿਲਵਾਨਾਂ ਦਾ ਦਿੱਲੀ ਵਿਚ ਜੰਤਰ-ਮੰਤਰ ‘ਤੇ ਧਰਨਾ ਜਾਰੀ ਹੈ। ਅੱਜ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸ਼ਿਕਾਇਤ ਦਰਜ ਨਾ ਕਰਨ ਸਣੇ ਕਈ ਗੰਭੀਰ ਦੋਸ਼ ਲਗਾਏ। ਪਹਿਲਵਾਨ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਹੋਰ ਨੇਤਾ ਵੀ ਦਿੱਲੀ ਵਿਚ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
ਓਪੰਲੀਅਨ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਪੁਲਿਸ FIR ਕਿਉਂ ਰਜਿਸਟਰ ਨਹੀਂ ਕਰ ਰਹੀ ਹੈ। ਸੁਪਰੀਮ ਕੋਰਟ ‘ਤੇ ਸਾਡਾ ਵਿਸ਼ਵਾਸ ਹੋਰ ਵਧ ਗਿਆ ਹੈ। ਸੁਪਰੀਮ ਕੋਰਟ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ। ਜੋ ਆਉਣਾ ਚਾਹੇ, ਸਾਡੇ ਮੰਚ ‘ਤੇ ਸਾਡਾ ਵੈੱਲਕਮ ਹੈ, ਭਾਵੇਂ ਪਾਲਿਟੀਕਲ ਪਾਰਟੀ ਹੋਵੇ ਜਾਂ ਕੋਈ ਹੋਰ, ਭਾਜਪਾ ਆਉਣਾ ਚਾਹੇ ਤਾਂ ਉਸ ਦਾ ਵੈਲਕਮ ਹੈ।
ਇਹ ਵੀ ਪੜ੍ਹੋ : ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੌਸਮ ਅਲਰਟ ਮਗਰੋਂ 5 ਦਿਨ ਲਈ ਰਜਿਸਟ੍ਰੇਸ਼ਨ ਬੰਦ
ਉਨ੍ਹਾਂ ਕਿਹਾ ਕਿ ਤੁਸੀਂ ਕਿਹੜੀ ਵਿਵਸਥਾ ਦੀ ਗੱਲ ਕਰ ਰਹੇ ਹੋ? ਸਾਰੀ ਵਿਵਸਥਾ ਤਾਂ ਤੁਸੀਂ ਖਰਾਬ ਕੀਤੀ ਹੋਈ ਹੈ। ਕਾਨੂੰਨ ਤੋਂ ਵੱਡਾ ਕੁਝ ਨਹੀਂ ਹੈ, ਨਾ ਦਿੱਲੀ ਪੁਲਿਸ ਨਾ ਕੋਈ ਹੋਰ, ਸਾਡੇ ਨਾਲ ਪਹਿਲਾਂ ਜੋ ਰਾਜਨੀਤੀ ਹੋਈ ਹੈ, ਅਸੀਂ ਨਹੀਂ ਚਾਹੁੰਦੇ ਉਹੋ ਜਿਹਾ ਸਾਡੇ ਨਾਲ ਦੁਬਾਰਾ ਹੋਵੇ। ਉਥੇ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਕਮੇਟੀ ਦੇ ਮੈਂਬਰਾਂ ਵਿਚ ਆਪਸ ਵਿਚ ਸਹਿਮਤੀ ਨਹੀਂ ਸੀ, ਰਿਪੋਰਟ ਸਬਮਿਟ ਕਿਵੇਂ ਹੋਈ, ਬਬੀਤਾ ਫੋਗਾਟ ਨੇ ਦੱਸਿਆ ਕਿ ਰਿਪੋਰਟ ‘ਤੇ ਉਨ੍ਹਾਂ ਤੋਂ ਜ਼ਬਰਦਸਤੀ ਸਾਈਨ ਕਰਾਏ ਗਏ।
ਵੀਡੀਓ ਲਈ ਕਲਿੱਕ ਕਰੋ -: