ਪੰਜਾਬ ਦੇ ਅੰਮ੍ਰਿਤਸਰ ਦੇ ਭਾਰਤ ਪਾਕਿਸਤਾਨ ਸਰਹੱਦ ਨੇੜੇ ਕਾਊਂਟਰ ਇੰਟੈਲੀਜੈਂਸ (CI) ਵਿੰਗ ਨੇ ਕਾਰਵਾਈ ਕਰਦੇ ਹੋਏ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਚਨਾ ਮੁਤਾਬਕ ਫੜੇ ਗਏ ਤਿੰਨ ਤਸਕਰਾਂ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ। ਕਾਊਂਟਰ ਇੰਟੈਲੀਜੈਂਸ ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਜਾਣਕਾਰੀ ਅਨੁਸਾਰ ਸੀ.ਆਈ. ਨੂੰ ਤਸਕਰਾਂ ਵੱਲੋਂ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਲੋਪੋਕੇ ਇਲਾਕੇ ਵਿੱਚ ਵਿਸ਼ੇਸ਼ ਨਾਕੇ ਲਗਾਏ ਗਏ। ਇਸ ਦੌਰਾਨ ਸੀ.ਆਈ. ਨੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ 3 ਨੌਜਵਾਨਾਂ ਨੂੰ ਰੋਕਿਆ ਗਿਆ। ਜਾਂਚ ਦੌਰਾਨ ਤਿੰਨਾਂ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਇਸ ਦੀ ਅੰਤਰਰਾਸ਼ਟਰੀ ਕੀਮਤ 28 ਕਰੋੜ ਦੇ ਕਰੀਬ ਹੈ। ਫਿਲਹਾਲ ਪੁਲਿਸ ਨੇ ਤਿੰਨਾਂ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਖੇਪ ਜ਼ਬਤ ਕਰ ਲਈ ਹੈ।
ਇਹ ਵੀ ਪੜ੍ਹੋ : ਕੇਰਲ ‘ਚ ਸ਼ੁਰੂ ਹੋਈ ਵਾਟਰ ਮੈਟਰੋ, PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ
ਪੁੱਛਗਿੱਛ ‘ਚ ਤਿੰਨਾਂ ਤਸਕਰਾਂ ਦੀ ਪਛਾਣ ਗੁਰਦੇਵ ਸਿੰਘ ਵਾਸੀ ਕੱਕੜ, ਗੁਰਲਾਲ ਸਿੰਘ ਵਾਸੀ ਬਚੀਵਿੰਡ ਅਤੇ ਜਤਿੰਦਰ ਸਿੰਘ ਵਾਸੀ ਪਿੰਡ ਮੋੜ ਵੱਜੋਂ ਹੋਈ ਹੈ। CI ਨੂੰ ਸ਼ੱਕ ਹੈ ਕਿ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਇਹ ਖੇਪ ਪਾਕਿਸਤਾਨ ਤੋਂ ਲਿਆਂਦੀ ਗਈ ਸੀ ਅਤੇ ਤਿੰਨੇ ਤਸਕਰ ਇਸ ਨੂੰ ਅੱਗੇ ਡਿਲੀਵਰੀ ਲਈ ਸਰਹੱਦ ਤੋਂ ਚੁੱਕਣ ਜਾ ਰਹੇ ਸਨ। ਪੁਲਿਸ ਜਲਦੀ ਹੀ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਖੇਪ ਅਤੇ ਡਲਿਵਰੀ ਨਾਲ ਸਬੰਧਤ ਹੋਰ ਚਿਹਰੇ ਵੀ ਫੜੇ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -: