ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਨੂੰ ਮੰਗਲਵਾਰ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਦੀ ਪਤਨੀ ਆਟੋਇਮਿਊਨ ਡਿਸਆਰਡਰ ਤੋਂ ਪੀੜਤ ਹੈ। ਅੱਜ ਅਚਾਨਕ ਉਨ੍ਹਾਂ ਦੀ ਸਹਿਤ ਵਿਗੜ ਗਈ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।
ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਦਰਪ੍ਰਸਥ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਨੇਤਾ ਸਿਸੋਦੀਆ ਨੂੰ ਫਰਵਰੀ ਵਿੱਚ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸੋਦੀਆ ਦੀ ਪਤਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ : ਮੋਰਿੰਡਾ ਬੇਅਦਬੀ ਕਾਂਡ ਤੋਂ ਬਾਅਦ ਲੁਧਿਆਣਾ ‘ਚ ਅਲਰਟ! ਪੁਲਿਸ ਨੇ ਧਾਰਮਿਕ ਸਥਾਨਾਂ ਦਾ ਲਿਆ ਜਾਇਜ਼ਾ
ਕੇਜਰੀਵਾਲ ਨੇ ਕਿਹਾ ਸੀ ਕਿ ਸੀਮਾ ਸਿਸੋਦੀਆ “ਬਹੁਤ ਗੰਭੀਰ ਬਿਮਾਰੀ ਤੋਂ ਪੀੜਤ” ਹੈ। ਉਨ੍ਹਾਂ ਕਿਹਾ ਸੀ, “ਇਹ ਮਲਟੀਪਲ ਸਕਲੈਰੋਸਿਸ ਹੈ, ਜਿਸ ‘ਚ ਦਿਮਾਗ ਹੌਲੀ-ਹੌਲੀ ਸਰੀਰ ‘ਤੇ ਕੰਟਰੋਲ ਗੁਆ ਬੈਠਦਾ ਹੈ। ਉਹ ਘਰ ‘ਚ ਇਕੱਲੀ ਹੈ। ਮਨੀਸ਼ ਉਸ ਦੀ ਦੇਖਭਾਲ ਕਰਦਾ ਸੀ।” ਕੇਜਰੀਵਾਲ ਨੇ ਕਿਹਾ ਸੀ ਕਿ ਸਿਸੋਦੀਆ ਦਾ ਬੇਟਾ ਪੜ੍ਹਾਈ ਲਈ ਵਿਦੇਸ਼ ‘ਚ ਹੈ।
ਵੀਡੀਓ ਲਈ ਕਲਿੱਕ ਕਰੋ -: