ਸ੍ਰੀ ਅਨੰਦਪੁਰ ਸਾਹਿਬ : ਲੋਕਾਂ ਨੂੰ ਸਸਤੇ ਰੇਟਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਰੇਤ ਮਾਫੀਆ ਵਿਰੁੱਧ ਸ਼ਿਕੰਜਾ ਕੱਸਣ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਕਈ ਜਨਤਕ ਖਾਣਾਂ ਵੀ ਖੋਲ੍ਹੀਆਂ ਗਈਆਂ ਹਨ। ਇਹ ਗੱਲ ਅੱਜ ਇੱਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਹੀ।
ਅੱਜ ਇੱਥੇ ਸ੍ਰੀ ਆਨੰਦਪੁਰ ਸਾਹਿਬ ਦੇ ਮਾਈਨਿੰਗ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਗੈਰ-ਕਾਨੂੰਨੀ ਮਾਈਨਿੰਗ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਅਣਗਹਿਲੀ ਪਾਈ ਜਾਂਦੀ ਹੈ ਤਾਂ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਸਬੰਧਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਜਨਵਰੀ ਤੋਂ ਮਾਰਚ 2023 ਤੱਕ ਗੈਰ ਕਾਨੂੰਨੀ ਮਾਈਨਿੰਗ ਦੇ ਸਬੰਧ ਵਿੱਚ 18 ਐਫ.ਆਈ.ਆਰ. ਇਨ੍ਹਾਂ ਵਿੱਚੋਂ 13 ਕੇਸਾਂ ਵਿੱਚ ਕੇਸ ਦਰਜ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਗਏ ਹਨ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।ਬੈਂਸ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਖੇਤਰ ਅਧੀਨ 29 ਆਰ.ਐਸ.ਐਮਜ਼ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ 37,484 ਮੀਟ੍ਰਿਕ ਟਨ ਰੇਤ ਵੀ ਜ਼ਬਤ ਕੀਤੀ ਗਈ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਦੂਜੇ ਰਾਜਾਂ ਤੋਂ ਲਿਆਂਦੇ ਖਣਿਜਾਂ ਤੋਂ 7.76 ਕਰੋੜ ਰੁਪਏ ਦੀ ਟੈਕਸ ਆਮਦਨ ਪ੍ਰਾਪਤ ਕੀਤੀ ਹੈ। ਰੋਪੜ ਖੇਤਰ ਦੇ ਵੇਰਵੇ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੋਪੜ ਵਿੱਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਛੇ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਦਾਲਤ ਨੇ 9.5 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਤੋਂ ਇਲਾਵਾ ਪੰਜ ਆਰ.ਐਸ.ਐਮਜ਼ ਨੋਟਿਸ ਵੀ ਜਾਰੀ ਕੀਤੇ ਗਏ ਹਨ ਅਤੇ ਦੂਜੇ ਰਾਜਾਂ ਤੋਂ ਲਿਆਂਦੀ ਜਾ ਰਹੀ ਰੇਤਾ-ਬੱਜਰੀ ਤੋਂ 1.99 ਕਰੋੜ ਰੁਪਏ ਦੀ ਆਮਦਨ ਹੋਈ ਹੈ।
ਇਹ ਵੀ ਪੜ੍ਹੋ : CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਚੂਕ, ‘ਆਪ’ ਦਾ ਦਾਅਵਾ-ਘਰ ਦੇ ਬਾਹਰ ਦਿਖਿਆ ਡ੍ਰੋਨ
ਰੇਤ ਮਾਫੀਆ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰੀ ਤੰਤਰ ਨੂੰ ਲਗਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: