ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਅਗਲੇ ਮਹੀਨੇ ਨਵੀਂ ਦਿੱਲੀ ਵਿਚ ਹੋਣ ਵਾਲੀ ਹੈ। ਇਸ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੀ ਪਹੁੰਚ ਰਹੇ ਹਨ। ਭਾਰਤੀ ਵਿਦੇਸ਼ ਮੰਤਰੀ ਨਾਲ ਉਨ੍ਹਾਂ ਦਾ ਸਾਹਮਣਾ ਵੀ ਹੋਵੇਗਾ। ਪਨਾਮਾ ਦੇ ਦੌਰੇ ‘ਤੇ ਗਏ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪਾਕਿਸਤਾਨ ਨੂੰ ਦੋ-ਟੁਕ ਸਮਝਾ ਦਿੱਤਾ ਹੈ ਕਿ ਰਿਸ਼ਤੇ ਸੁਧਾਰਨ ਲਈ ਪਾਕਿਸਤਾਨ ਨੂੰ ਸਰਹੱਦ ਪਾਰ ਅੱਤਵਾਦ ਨੂੰ ਰੋਕਣਾ ਹੋਵੇਗਾ।
ਆਰਥਿਕ ਤੰਗੀ ਨਾਲ ਜੂਝ ਰਿਹਾ ਪਾਕਿਸਤਾਨ ਭਾਰਤ ਨਾਲ ਰਿਸ਼ਤਾ ਸੁਧਾਰਨ ਲਈ ਬੇਕਰਾਰ ਹੈ। ਇਹੀ ਵਜ੍ਹਾ ਹੈ ਕਿ ਬਿਲਾਵਲ ਐੱਸਸੀਓ ਦੀ ਬੈਠਕ ਵਿਚ ਸ਼ਾਮਲ ਹੋਣ ਪਹੁੰਚ ਰਹੇ ਹਨ। ਉਨ੍ਹਾਂ ਦੇ ਚਾਚਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਤਾਂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਕਿਸਤਾਨ ਨੂੰ ਸਬਕ ਮਿਲ ਚੁੱਕਾ ਹੈ। ਬਿਲਾਵਲ ਭੁੱਟੋ ਇਸ ਦੌਰੇ ਤੋਂ ਬਹੁਤ ਉਮੀਦਾਂ ਲੈ ਕੇ ਆਉਣ ਵਾਲੇ ਹਨ ਪਰ ਇਸ ਤੋਂ ਪਹਿਲਾਂ ਹੀ ਜੈਸ਼ੰਕਰ ਨੇ ਭਾਰਤ ਦਾ ਸੰਦੇਸ਼ ਪਹੁੰਚਾ ਦਿੱਤਾ ਹੈ ਕਿ ਅੱਤਵਾਦੀ ਤੇ ਗੱਲ ਦੋਵੇਂ ਇਕੱਠੇ ਨਹੀਂ ਚੱਲ ਸਕਦੇ।
ਪਨਾਮਾ ਵਿਚ ਗੱਲ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਸਾਡੇ ਲਈ ਇਕ ਅਜਿਹੇ ਗੁਆਂਢੀ ਨਾਲ ਜੁੜਨਾ ਬਹੁਤ ਮੁਸ਼ਕਲ ਹੈ ਜੋ ਸਾਡੇ ਖਿਲਾਫ ਸਰਹੱਦ ਪਾਰ ਤੋਂ ਅੱਤਵਾਦ ਫੈਲਾਉਂਦਾ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਨੂੰ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਨ, ਸਪਾਂਸਰ ਕਰਨ ਅਤੇ ਇਸ ਨੂੰ ਅੰਜਾਮ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੋਵੇਗਾ। ਸਾਨੂੰ ਉਮੀਦ ਹੈ ਕਿ ਇੱਕ ਦਿਨ ਅਸੀਂ ਇਸ ਮੁਕਾਮ ‘ਤੇ ਪਹੁੰਚ ਜਾਵਾਂਗੇ।
ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਗੈਂਗ ਦਾ ਭਗੌੜਾ ਨਿਤਿਨ ਨਾਹਰ 2 ਸਾਥੀਆਂ ਸਣੇ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਜੈਸ਼ੰਕਰ ਨੇ ਵਾਰ-ਵਾਰ ਪਾਕਿਸਤਾਨ ‘ਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਤੇ ਵੱਖ-ਵੱਖ ਅੱਤਵਾਦੀ ਸੰਗਠਨਾਂ ਨੂੰ ਸੁਰੱਖਿਅਤ ਪਨਾਹ ਦੇਣ ਦਾ ਦੋਸ਼ ਲਗਾਇਆ ਹੈ। ਭਾਰਤ ਨੇ ਹਮੇਸ਼ਾ ਆਪਣੀ ‘ਗੁਆਂਢੀ ਪਹਿਲ ਨੀਤੀ’ ਨੂੰ ਧਿਆਨ ਵਿਚ ਰੱਖਦੇ ਹੋਏ ਪਾਕਿਸਤਾਨ ਨਾਲ ਸਾਧਾਰਨ ਗੁਆਂਢੀ ਸਬੰਧਾਂ ਦੀ ਇੱਛਾ ਕੀਤੀ ਹੈ। ਭਾਰਤ ਨੇ ਸਾਫ ਕਰ ਦਿੱਤਾ ਹੈ ਕਿ ਦੋਵੇਂ ਦੇਸ਼ਾਂ ਵਿਚ ਵਿਵਾਦਾਂ ਨੂੰ ਸੁਲਝਾਉਣ ਲਈ ਅੱਤਵਾਦ ਤੇ ਹਿੰਸਾ ਤੋਂ ਮੁਕਤ ਮਾਹੌਲ ਬਹੁਤ ਜ਼ਰੂਰੀ ਹੈ ਤੇ ਅਜਿਹਾ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ ਹੈ।
ਵੀਡੀਓ ਲਈ ਕਲਿੱਕ ਕਰੋ -: