ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇੱਕ ਪੈਸੰਜਰ ਰੇਲ ਗੱਡੀ ਨੂੰ ਅੱਗ ਲੱਗਣ ਨਾਲ ਇਸ ਵਿੱਚ ਸਵਾਰ ਕਈ ਲੋਕ ਝੁਲਸ ਗਏ ਅਤੇ ਕਈਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਚਾਰ ਬੱਚਿਆਂ ਸਮੇਤ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪਾਕਿਸਤਾਨੀ ਰੇਲਵੇ ਨੇ ਵੀਰਵਾਰ 27 ਅਪ੍ਰੈਲ ਨੂੰ ਦਿੱਤੀ। ਰੇਲਵੇ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਦੱਖਣੀ ਪਾਕਿਸਤਾਨ ‘ਚ ਕਰਾਚੀ ਤੋਂ ਲਗਭਗ 500 ਕਿਲੋਮੀਟਰ ਉੱਤਰ ‘ਚ ਖੈਰਪੁਰ ਜ਼ਿਲੇ ‘ਚ ਵਾਪਰਿਆ। ਯਾਤਰੀਆਂ ਨਾਲ ਭਰੀ ਇਹ ਟਰੇਨ ਪੂਰਬੀ ਸ਼ਹਿਰ ਲਾਹੌਰ ਵੱਲ ਜਾ ਰਹੀ ਸੀ।
ਪੈਸੇਂਜਰ ਟਰੇਨ ‘ਚ ਲੱਗੀ ਅੱਗ ਨੇ ਜਲਦੀ ਹੀ ਟਰੇਨ ਦੇ ਕਈ ਹੋਰ ਡੱਬਿਆਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਇੱਕ ਟੀਵੀ ਚੈਨਲ ਦੀ ਫੁਟੇਜ ਵਿੱਚ ਟਰੇਨ ਦੇ ਕਈ ਸੜੇ ਹੋਏ ਹਿੱਸੇ ਦਿਖਾਈ ਦੇ ਰਹੇ ਹਨ। ਇਸ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਬੁੱਧਵਾਰ (26 ਅਪ੍ਰੈਲ) ਰਾਤ ਨੂੰ ਟਰੇਨ ‘ਚ ਅੱਗ ਲੱਗ ਗਈ ਅਤੇ ਕਈ ਲੋਕ ਇਸ ਦੀ ਲਪੇਟ ‘ਚ ਆ ਗਏ।
ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਹਾਦਸੇ ਦਾ ਕਾਰਨ ਗੈਸ ਚੁੱਲ੍ਹਾ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿੱਚ ਗਰੀਬ ਯਾਤਰੀ ਅਕਸਰ ਖਾਣਾ ਪਕਾਉਣ ਲਈ ਰੇਲਗੱਡੀਆਂ ਵਿੱਚ ਆਪਣੇ ਛੋਟੇ ਗੈਸ ਚੁੱਲ੍ਹੇ ਲੈ ਕੇ ਆਉਂਦੇ ਹਨ। ਇਸ ਤਰ੍ਹਾਂ ਭੀੜ-ਭੜੱਕੇ ਵਾਲੀਆਂ ਟਰੇਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਅਕਸਰ ਅਣਦੇਖੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਫਿਰ ਪੈਰੋਲ ਮਿਲਣ ਦੇ ਚਰਚੇ, 29 ਅਪ੍ਰੈਲ ਤੋਂ ਪਹਿਲਾਂ ਆ ਸਕਦੈ ਬਾਹਰ
ਸੇਵਾਮੁਕਤ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਰੇਲ ਹਾਦਸੇ ਅਕਸਰ ਮਾੜੇ ਰੇਲਵੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਕਾਂ ਦੀ ਲਾਪਰਵਾਹੀ ਦਾ ਨਤੀਜਾ ਹੁੰਦੇ ਹਨ। ਸਾਲ 2019 ਵਿੱਚ ਪੂਰਬੀ ਪੰਜਾਬ ਸੂਬੇ ਵਿੱਚ ਰਸੋਈ ਗੈਸ ਦੇ ਚੁੱਲ੍ਹੇ ਵਿੱਚ ਵਿਸਫੋਟ ਹੋਣ ਕਾਰਨ ਰੇਲਗੱਡੀ ਨੂੰ ਅੱਗ ਲੱਗ ਗਈ ਸੀ। ਇਸ ‘ਚ ਘੱਟੋ-ਘੱਟ 74 ਯਾਤਰੀ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: