ਪੰਜਾਬ ਦੇ ਫਿਰੋਜ਼ਪੁਰ ‘ਚ STF ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 150 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਜਦੋਂ ਦੋਵਾਂ ਨੂੰ ਕਾਬੂ ਕੀਤਾ ਗਿਆ ਉਸ ਸਮੇਂ ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਜਾ ਰਹੇ ਸਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਐਸ.ਏ.ਐਸ.ਨਗਰ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ STF ਦੇ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਨਸ਼ੇ ਦੀ ਸਪਲਾਈ ਲਈ ਜਾ ਰਹੇ ਤਸਕਰਾਂ ਨੂੰ ਕਾਬੂ ਕੀਤਾ। ਪੁੱਛੱਗਿਛ ਦੌਰਾਨ ਦੋਵਾਂ ਦੀ ਪਛਾਣ ਮੱਲਾਂਵਾਲਾ ਵਾਸੀ ਗੁਰਪ੍ਰੀਤ ਸਿੰਘ ਅਤੇ ਮੁੱਦਕੀ ਵਾਸੀ ਪ੍ਰੀਤਪਾਲ ਸਿੰਘ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਮਿਲ 150 ਗ੍ਰਾਮ ਹੈਰੋਇਨ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ ਪਾਲਤੂ ਬਿੱਲੀ ਲਾਪਤਾ, ਯਾਤਰੀ ਨੇ ਏਅਰ-ਇੰਡੀਆ ‘ਤੇ ਲਾਪਰਵਾਹੀ ਦੇ ਲਗਾਏ ਦੋਸ਼
ASI ਬਲਕਾਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦੇ ਹਨ। ਫਿਲਹਾਲ ਟੀਮ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਨਸ਼ੇ ਕਿੱਥੋਂ ਲੈ ਕੇ ਆ ਰਹੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ।
ਵੀਡੀਓ ਲਈ ਕਲਿੱਕ ਕਰੋ -: