ਪੰਜਾਬ ਸਰਕਾਰ ਨੇ ਪੂਰੇ ਸੂਬੇ ਅਤੇ ਚੰਡੀਗੜ੍ਹ ਵਿੱਚ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 02 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.00 ਵਜੇ ਬੰਦ ਹੋਣਗੇ।
ਇਹ ਸਮਾਂ 15 ਜੁਲਾਈ 2023 ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਨਵੇਂ ਸਮੇਂ ਨੂੰ ਫੀਲਡ ਦਫਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫਤਰਾਂ ਸਮੇਤ ਸਾਰੇ ਦਫਤਰਾਂ ਲਈ ਇਕਸਾਰ ਲਾਗੂ ਕੀਤਾ ਜਾਵੇਗਾ। ਸੂਬਾ ਸਰਕਾਰ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਸਮੇਂ ਮੁਤਾਬਕ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਜਾਣ ਦਾ ਪਲਾਨ ਬਣਾਉਣ।
ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਜਦੋਂ ਬਿਜਲੀ ਦੀ ਮੰਗ ਸਭ ਤੋਂ ਵੱਧ ਹੁੰਦੀ ਹੈ ਤਾਂ ਦਫ਼ਤਰਾਂ ਦੇ ਸਵੇਰੇ ਜਲਦੀ ਖੁੱਲ੍ਹਣ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ, ਜਿਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ, ਤਾਂਜੋ ਪੰਜਾਬ ਦੇ ਲੋਕਾਂ ਨੂੰ ਭਰ ਗਰਮੀ ਦੇ ਦਿਨਾਂ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦਾ ਸਾਹਮਣਾ ਨਾ ਕਰਨਾ ਪਏ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨਾਲ ਦੁੱਖ ਵੰਡਾਉਣ ਪਹੁੰਚੇ ਅਖਿਲੇਸ਼ ਯਾਦਵ ਸਣੇ ਕਈ ਉੱਘੇ ਲੀਡਰ ਤੇ ਹਸਤੀਆਂ (ਤਸਵੀਰਾਂ)
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਹੈ ਕਿ ਪੀਕ ਲੋਡ (ਬਿਜਲੀ ਦਾ) ਦੁਪਹਿਰ 1.30 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ ਅਤੇ ਜੇਕਰ ਸਰਕਾਰੀ ਦਫ਼ਤਰ ਦੁਪਹਿਰ 2 ਵਜੇ ਬੰਦ ਹੋ ਜਾਂਦੇ ਹਨ ਤਾਂ ਇਸ ਨਾਲ ਪੀਕ ਲੋਡ ਨੂੰ 300 ਤੱਕ ਘਟਾਉਣ ਵਿੱਚ ਮਦਦ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: