ਪੰਜਾਬ ਦੇ ਫਾਜ਼ਿਲਕਾ ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਤਸਕਰਾਂ ਖ਼ਿਲਾਫ਼ NDPS ਐਕਟ ਦੀ ਧਾਰਾ 21/61/85 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਜਾਂਚ ਅਧਿਕਾਰੀ ਬਲਦੇਵ ਸਿੰਘ ਅਤੇ SI ਦਵਿੰਦਰ ਸਿੰਘ ਨੇ ਦਿੱਤੀ ਹੈ।
ਬਲਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ ‘ਤੇ ਸਨ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੁਖਦੇਵ ਸਿੰਘ ਵਾਸੀ ਬਨਵਾਲਾ ਹਨਵੰਤਾ ਹੈਰੋਇਨ ਵੇਚਣ ਦਾ ਆਦੀ ਹੈ। ਉਹ ਅੱਜ ਵੀ ਹੈਰੋਇਨ ਵੇਚਣ ਲਈ ਪਿੰਡ ਤੋਂ ਫਾਜ਼ਿਲਕਾ ਸ਼ਹਿਰ ਆਪਣੇ ਸਾਈਕਲ ਪਲੈਟੀਨਾ ‘ਤੇ ਆ ਰਿਹਾ ਹੈ। ਸੂਚਨਾ ਮਿਲਣ ‘ਤੇ ਸਬ-ਇੰਸਪੈਕਟਰ ਮਿਲਖ ਰਾਜ ਵੱਲੋਂ ਤੁਰੰਤ ਮੌਕੇ ‘ਤੇ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਮਗਰੋਂ ਜਦੋਂ ਉਸਦੀ ਤਲਾਸ਼ੀ ‘ਲੈਣ ‘ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਦਿੱਲੀ-ਹੈਦਰਾਬਾਦ IPL ‘ਚ ਕੁਰਸੀ ਤੋੜ ਲੜਾਈ, ਮੈਚ ਦੌਰਾਨ ਆਪਸ ‘ਚ ਭਿੜੇ ਫੈਨਸ
ਜਾਂਚ ਅਧਿਕਾਰੀ ਐਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਫਿਰਨੀ ਮੰਡੀ ਅਰਨੀਵਾਲਾ ਬਨਵਾਲਾ ਲਿੰਕ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਮੁਖਬਰ ਨੇ ਉਨ੍ਹਾਂ ਨੂੰ ਸੂਚਨਾ ਦਿਤੀ ਕਿ ਲਵਪ੍ਰੀਤ ਸਿੰਘ ਉਰਫ ਬੱਬੂ ਵਾਸੀ ਅਰਨੀਵਾਲਾ ਸ਼ੇਖ ਸੁਭਾਨ ਹੈਰੋਇਨ ਵੇਚਣ ਦਾ ਆਦੀ ਹੈ। ਉਹ ਆਪਣੇ ਮੋਟਰਸਾਈਕਲ PB22-N-2883 ‘ਤੇ ਹੈਰੋਇਨ ਵੇਚਣ ਲਈ ਨਿਕਲਿਆ ਹੈ। ਪੁਲਿਸ ਨੇ ਮੌਕੇ ’ਤੇ ਨਾਕਾਬੰਦੀ ਕਰਕੇ ਲਵਪ੍ਰੀਤ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ‘ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਦੋਵਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: