ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 315 ਬੋਰ ਦੇ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ASI ਹਰਨੇਕ ਸਿੰਘ ਵੱਲੋਂ ਦਿੱਤੀ ਗਈ ਹੈ।
ASI ਨੇ ਦੱਸਿਆ ਕਿ ਉਹ ਬਾਰਡਰ ਰੋਡ FCI ਦੇ ਗੋਦਾਮ ਨੇੜੇ ਰੁਟੀਨ ਗਸ਼ਤ ’ਤੇ ਸੀ। ਇਸ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਅਚਾਨਕ ਪੁਲਿਸ ਦੀ ਟੀਮ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪਰ ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ 15 ਗ੍ਰਾਮ ਹੈਰੋਇਨ ਸਣੇ 2 ਤਸਕਰ ਕਾਬੂ, ਦੋਵਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ
ਹਰਨੇਕ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 315 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ 315 ਬੋਰ ਦੇ ਬਰਾਮਦ ਹੋਏ। ਪੁਲਿਸ ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਅਸ਼ੀਸ਼ ਵਾਸੀ ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਦਿੱਤੀ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: