ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ ਹੈ। ਇਸ ਦੇ ਨਾਲ ਹੀ ਇਸ ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਅਪੀਅਰ ਹੋਏ। ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਹੀਂ ਕਰਵਾਈ ਗਈ। ਪ੍ਰੀਖਿਆ ਲਈ ਸਰਕਾਰ ਵੱਲੋਂ ਰਾਜ ਦੇ ਵੱਖ ਵੱਖ ਜ਼ਿਲਿਆਂ ਵਿੱਚ 280 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਇਸ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ 1.00 ਵਜੇ ਤਕ ਸੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਜਾਅਲਸਾਜੀ ਨੂੰ ਰੋਕਣ ਵਾਸਤੇ ਹਰ ਪ੍ਰੀਖਿਆ ਕੇਂਦਰ ਤੇ ਜੈਮਰ ਲਗਾਏ ਗਏ ਸਨ ਅਤੇ ਪ੍ਰੀਖਿਆਰਥੀਆਂ ਦੀ ਹਾਜ਼ਰੀ ਵੀ ਬਾਇਓਮੈਟ੍ਰਿਕ ਵਿਧੀ ਰਾਹੀਂ ਲਗਾਈ ਗਈ ਸੀ।
ਇਹ ਵੀ ਪੜ੍ਹੋ : ਕਪੂਰਥਲਾ : ਕੋਲਡ ਸਟੋਰ ‘ਚ ਗੈਸ ਲੀਕ, ਪੁਲਿਸ-ਪ੍ਰਸ਼ਾਸ਼ਨ ਨੇ ਸਥਿਤੀ ‘ਤੇ ਪਾਇਆ ਕਾਬੂ
ਹਰਜੋਤ ਬੈਂਸ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕੁੱਲ 98358 ਵਿਦਿਆਰਥੀਆਂ ਵਿੱਚੋਂ 89230 ਵਿਦਿਆਰਥੀਆ ਨੇ ਇਹ ਪ੍ਰੀਖਿਆ ਦਿੱਤੀ। ਉਨ੍ਹਾਂ ਅਨੁਸਾਰ ਇਸ ਪ੍ਰੀਖਿਆ ਵਿੱਚ 90.72 ਫ਼ੀਸਦੀ ਵਿਦਿਆਰਥੀ ਬੈਠੇ ਸਨ। ਇਸ ਦੇ ਨਾਲ ਹੀ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਇਸ ਪ੍ਰੀਖਿਆ ਦੌਰਾਨ ਰਾਜ ਦੇ ਕਿਸੇ ਵੀ ਜ਼ਿਲ੍ਹੇ ਤੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: