ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਜ ਵੀਰਵਾਰ ਨੂੰ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ 34 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਟਵੀਟ ਰਹੀ ਸਾਂਝੀ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ, ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ ਗੁਰਦਾਸਪੁਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ‘ਚ ਡੂੰਘਾਈ ਨਾਲ ਕੀਤੀ ਜਾਂਚ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕੁੱਲ 13 ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ
DGP ਨੇ ਦੱਸਿਆ ਕਿ ਪੁਲਿਸ ਨੇ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੀ ਡਰੱਗ ਮਨੀ, 6 ਪਿਸਤੌਲ ਤੋਂ ਇਲਾਵਾ ਹੋਰ ਵੀ ਬਹੁਤ ਕੁੱਝ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਇਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਫਿਰਾਕ ‘ਚ ਸਨ, ਪਰ ਇਸ ‘ਤੋਂ ਪਹਿਲਾ ਹੀ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: