ਹਰਿਆਣਾ ਦੇ ਦੰਗਲ ਫਿਲਮ ਫੇਮ ਪਹਿਲਵਾਨ ਮਹਾਵੀਰ ਫੋਗਾਟ ਨੇ ਦਰੋਣਾਚਾਰੀਆ ਅਵਾਰਡ ਵਾਪਸ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਿੱਲੀ ਦੇ ਜੰਤਰ-ਮੰਤਰ ‘ਤੇ ਬੁੱਧਵਾਰ ਰਾਤ ਨੂੰ ਹੋਈ ਝੜਪ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀਆਂ ਨੂੰ ਇਨਸਾਫ਼ ਨਾ ਮਿਲਿਆ ਅਤੇ ਉਨ੍ਹਾਂ ਨੇ ਮੈਡਲ ਵਾਪਸ ਕੀਤੇ ਤਾਂ ਮੈਂ ਵੀ ਆਪਣਾ ਅਵਾਰਡ ਵਾਪਸ ਕਰ ਦਿਆਂਗਾ।
ਮਹਾਵੀਰ ਫੋਗਾਟ ਨੇ ਜੰਤਰ-ਮੰਤਰ ਵਿਖੇ ਖਿਡਾਰੀਆਂ ਨਾਲ ਕੀਤੇ ਗਏ ਸਲੂਕ ਨੂੰ ਗਲਤ ਅਤੇ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਮੈਡਲ ਪਾਉਣ ਵਾਲੀਆਂ ਧੀਆਂ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਕਿਉਂ ਬਚਾਇਆ ਜਾ ਰਿਹਾ ਹੈ। ਉਸ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਦੱਸ ਦੇਈਏ ਕਿ ਮਹਾਵੀਰ ਫੋਗਾਟ ਲਗਾਤਾਰ ਪਹਿਲਵਾਨਾਂ ਦੇ ਧਰਨੇ ਦਾ ਸਮਰਥਨ ਕਰ ਰਹੇ ਹਨ। ਉਹ ਦਿੱਲੀ ਵਿੱਚ ਕੁਝ ਦਿਨ ਪਹਿਲਵਾਨਾਂ ਨਾਲ ਧਰਨੇ ’ਤੇ ਵੀ ਬੈਠੇ ਰਹੇ। ਇਸ ਦੇ ਨਾਲ ਹੀ ਮਹਾਵੀਰ ਫੋਗਾਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕਈ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਬ੍ਰਿਜ ਭੂਸ਼ਣ ਸਿੰਘ ਝੂਠ ਬੋਲ ਰਿਹਾ ਹੈ। ਇੱਥੇ ਮਾਮਲਾ ਕੁਸ਼ਤੀ ਸੰਘ ਦੇ ਕਬਜ਼ੇ ਦਾ ਨਹੀਂ ਹੈ, ਸਗੋਂ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਹੈ। ਗੱਲ ਇਸ ‘ਤੇ ਹੋਣੀ ਚਾਹੀਦੀ ਹੈ।