ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਪ੍ਰੋਗਰਾਮ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵੀਰਵਾਰ ਨੂੰ ਪਿੰਡ ਬਾਦਲ ਪਹੁੰਚੇ, ਜਿਥੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ।
ਧਾਮੀ ਨੇ ਕਿਹਾ ਕਿ ਹਾਲਾਂਕਿ ਇਹ ਸਮਾਂ ਢੁਕਵਾਂ ਨਹੀਂ ਹੈ ਅਤੇ ਅੱਜ ਹਰ ਕੋਈ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਆਇਆ ਹੈ। ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚਾਹੁੰਦੇ ਸਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਬਲਿਊ ਸਟਾਰ ਤੋਂ ਸ਼ੁਰੂ ਹੋਇਆ ਪੰਜਾਬ ਦਾ ਇਹ ਬਹੁਤ ਵੱਡਾ ਦੁੱਖ ਹੈ।
ਅਮਿਤ ਸ਼ਾਹ ਨੂੰ ਸੰਬੋਧਿਤ ਕਰਦੇ ਹੋਏ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਵੱਡੇ ਬਾਦਲ ਦੀ ਇੱਛਾ ਪੂਰੀ ਕਰਨੀ ਚਾਹੀਦੀ ਹੈ। ਧਾਮੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਵੀ ਉਨ੍ਹਾਂ ਨੂੰ ਚਿੱਠੀ ਲਿਖ ਕੇ ਇਹ ਮੁੱਦਾ ਉਠਾਇਆ ਸੀ ਅਤੇ ਅੱਜ ਫਿਰ ਇਸ ਇਕੱਠ ਦੌਰਾਨ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਭ ਦੇ ਸਾਹਮਣੇ ਉਠਾ ਰਹੇ ਹਨ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
ਜਦੋਂ ਧਾਮੀ ਬੋਲ ਰਹੇ ਸਨ ਤਾਂ ਅਮਿਤ ਸ਼ਾਹ ਉਨ੍ਹਾਂ ਨੂੰ ਬੜੇ ਧਿਆਨ ਨਾਲ ਸੁਣ ਰਹੇ ਸਨ, ਹਾਲਾਂਕਿ ਅਮਿਤ ਸ਼ਾਹ ਨੇ ਆਪਣੇ ਸੰਬੋਧਨ ‘ਚ ਇਸ ਮੁੱਦੇ ਦਾ ਕੋਈ ਜ਼ਿਕਰ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -: