ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਜਿਸ ਕਾਰਨ ਕਿਤੇ-ਕਿਤੇ ਹਲਕੀ ਜਾਂ ਭਾਰੀ ਮੀਂਹ ਪੈਣ ਦੇ ਆਸਾਰ ਹਨ। ਪਿਛਲੇ ਦਿਨਾਂ ਦੌਰਾਨ ਪਏ ਮੀਂਹ ਤੋਂ ਬਾਅਦ ਹਰਿਆਣਾ-ਪੰਜਾਬ ਦੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਪੰਜਾਬ-ਹਰਿਆਣਾ ਦੇ ਸ਼ਹਿਰਾਂ ਵਿੱਚ ਬਹੁਤ ਫਰਕ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ, ਅੰਬਾਲਾ, ਹਿਸਾਰ ਅਤੇ ਪਟਿਆਲਾ ਦਾ ਤਾਪਮਾਨ 19.2 ਤੋਂ 21.8 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਦਕਿ ਲੁਧਿਆਣਾ ਦਾ ਤਾਪਮਾਨ 32 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਨੇ ਮੌਜੂਦਾ ਮੌਸਮ ਦੇ ਮੱਦੇਨਜ਼ਰ 7 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। 8 ਮਈ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਅਤੇ ਰਾਜਸਥਾਨ ਵਿੱਚ ਚੱਕਰਵਾਤ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਹਵਾ ਦਾ ਖੇਤਰ ਬਣ ਗਿਆ ਹੈ। ਇਸ ਕਾਰਨ ਵੱਖ-ਵੱਖ ਸੂਬਿਆਂ ‘ਚ ਮੀਂਹ ਨੂੰ ਲੈ ਕੇ ਵੱਖ-ਵੱਖ ਸਥਿਤੀਆਂ ਬਣ ਰਹੀਆਂ ਹਨ। ਕਿਤੇ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ ਤਾਂ ਕਿਤੇ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਰਿਆਣਾ ਤੋਂ ਇਲਾਵਾ ਚੰਡੀਗੜ੍ਹ ਅਤੇ ਪੰਜਾਬ ‘ਚ ਹਲਕੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ਾਹਕੋਟ ‘ਚ ਬੋਲੇ ਗਜੇਂਦਰ ਸ਼ੇਖਾਵਤ- ‘BJP ਦੀ ਜਿੱਤ ਰਖੇਗੀ ਪੰਜਾਬ ਵਿੱਚ ਸੁਨਿਹਰੀ ਭਵਿੱਖ ਦੀ ਨੀਂਹ’
ਅੱਜ ਪੰਜਾਬ-ਹਰਿਆਣਾ ਦਾ ਤਾਪਮਾਨ ਕਿੰਨਾ ਰਿਹਾ
• ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਤਾਪਮਾਨ 20.5 ਡਿਗਰੀ ਸੈਲਸੀਅਸ ਰਿਹਾ।
• ਅੰਮ੍ਰਿਤਸਰ ਵਿੱਚ ਅੱਜ ਤਾਪਮਾਨ 21.4 ਡਿਗਰੀ ਸੈਲਸੀਅਸ ਰਿਹਾ।
• ਪਟਿਆਲਾ ਵਿੱਚ ਅੱਜ ਤਾਪਮਾਨ 21.2 ਡਿਗਰੀ ਸੈਲਸੀਅਸ ਰਿਹਾ।
• ਲੁਧਿਆਣਾ ਵਿੱਚ ਅੱਜ ਤਾਪਮਾਨ 32.6 ਡਿਗਰੀ ਸੈਲਸੀਅਸ ਰਿਹਾ।
• ਅੰਬਾਲਾ ਵਿੱਚ ਅੱਜ ਤਾਪਮਾਨ 22.8 ਡਿਗਰੀ ਸੈਲਸੀਅਸ ਰਿਹਾ।
• ਹਿਸਾਰ ਵਿੱਚ ਅੱਜ ਤਾਪਮਾਨ 22.4 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਅੱਜ ਤਾਪਮਾਨ 24.8 ਡਿਗਰੀ ਸੈਲਸੀਅਸ ਹੈ।
ਪੱਛਮੀ ਗੜਬੜੀ ਦਾ ਪ੍ਰਭਾਵ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਖ਼ਤਮ ਹੋਣ ਵਾਲਾ ਹੈ, ਜਿਸ ਦੇ ਨਾਲ ਸੁਹਾਵਣੇ ਮੌਸਮ ਦਾ ਦੌਰ ਵੀ ਖਤਮ ਹੋ ਜਾਵੇਗਾ। ਹੁਣ ਤਾਪਮਾਨ ਵਧਣ ਵਾਲਾ ਹੈ। ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -: