ਫਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਪੈਦਲ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਪੁਲਿਸ ਨੂੰ ਦਿੱਤੇ ਗਏ ਬਿਆਨਾਂ ਵਿੱਚ ਕਮਲਜੀਤ ਸਿੰਘ ਵਾਸੀ ਗੋਬਿੰਦ ਐਨਕਲੇਵ ਸੇਤੀਆ ਵਾਲਾ ਨੇ ਦੱਸਿਆ ਕਿ ਉਸ ਦਾ 25 ਸਾਲਾ ਭਰਾ ਕੁਲਵਿੰਦਰ ਸਿੰਘ ਪੈਦਲ ਅਪਣੇ ਕੰਮ ਤੋਂ ਫਿਰੋਜ਼ਪੁਰ ਛਾਉਣੀ ਜਾ ਰਿਹਾ ਸੀ। ਉਹ ਹਰਿਆਲੀ ਪੈਟਰੋਲ ਪੰਪ ਨੇੜੇ ਪਹੁੰਚਿਆ ਸੀ ਕਿ ਇਸ ਦੌਰਾਨ ਮਨਜੀਤ ਸਿੰਘ ਵਾਸੀ ਵਜੀਦਪੁਰ ਨੇ ਅਪਣੀ ਸਕਾਰਪੀਓ ਗੱਡੀ ਨਾਲ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਜ਼ਖ਼ਮੀ ਹੋ ਗਿਆ ।
ਇਹ ਵੀ ਪੜ੍ਹੋ: ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ ਦੋ ਲੋਕਾਂ ਦੀ ਮੌ.ਤ
ਜਿਸ ਤੋਂ ਬਾਅਦ ਕੁਲਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ASI ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣਾ ਹਾਲੇ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -: