ਕੌਮੀ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੁਣ ਸੂਬਾ ਸਰਕਾਰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰੇਗੀ, ਤਾਂ ਜੋ ਇਸ ਨਾਲ ਖਿਡਾਰੀਆਂ ਵਿੱਚ ਉਤਸ਼ਾਹ ਵਧੇ ਅਤੇ ਉਹ ਭਵਿੱਖ ਵਿੱਚ ਵੀ ਆਪਣੀ ਬਿਹਤਰ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਹੋਰ ਮਿਹਨਤ ਕਰ ਸਕਣ। ਇਸੇ ਕੜੀ ਤਹਿਤ ਕੌਮੀ ਪੱਧਰ ’ਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਮੁਹਾਲੀ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 35 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।
ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਗੁਜਰਾਤ ਵਿੱਚ ਹੋਈਆਂ 36ਵੇਂ ਕੌਮੀ ਖੇਡਾਂ ਦੌਰਾਨ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਦਿੱਤੀ ਗਈ ਹੈ। ਜ਼ਿਲ੍ਹਾ ਮੁਹਾਲੀ ਦੇ ਹਰਸ਼ਪ੍ਰੀਤ ਸਿੰਘ ਨੇ ਇਨ੍ਹਾਂ ਕੌਮੀ ਖੇਡਾਂ ਵਿੱਚ ਜੂਡੋ 81 ਕਿਲੋ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਪੰਜਾਬ ਸਰਕਾਰ ਵੱਲੋਂ ਉਸ ਨੂੰ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਚਾਹਤ ਅਰੋੜਾ ਨੇ ਤੈਰਾਕੀ ਵਿੱਚ 2 ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ, ਉਸ ਨੂੰ 13 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਹੀਰਾ ਕੁਮਾਰੀ ਨੂੰ ਸਾਫਟਬਾਲ ਟੀਮ ਇਵੈਟ ਵਿੱਚ ਸੋਨ ਤਮਗਾ ਜਿੱਤਣ ਲਈ 5 ਲੱਖ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਗਨੀਮਤ ਸੇਖੋਂ ਨੂੰ ਸ਼ੂਟਿੰਗ ‘ਚ ਸੋਨ ਤਮਗਾ ਜਿੱਤਣ ‘ਤੇ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।
ਸ਼ੂਟਿੰਗ ਵਿੱਚ ਅਰਜੁਨ ਬਬੂਟਾ ਨੇ ਚਾਂਦੀ ਦਾ ਤਗਮਾ ਜਿੱਤਿਆ ਅਤੇ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਰੀਨਾ ਖੋਖਰ ਨੂੰ ਹਾਕੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ 3 ਲੱਖ ਰੁਪਏ ਅਤੇ ਸੰਦੀਪ ਕੌਰ ਨੂੰ ਨੈੱਟਬਾਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ 3 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ ‘ਚ ਪੰਜਾਬ ਪੁਲਿਸ, ਸੂਬੇ ਭਰ ‘ਚ ਸਪੈਸ਼ਲ ਆਪ੍ਰੇਸ਼ਨ ‘ਵਿਜੀਲ’ ਕੀਤਾ ਸ਼ੁਰੂ
ਆਸ਼ਿਕਾ ਜੈਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਖਿਡਾਰੀਆਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾਵੇਗਾ। ਖਿਡਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਜਿੱਥੇ ਵਿਅਕਤੀ ਦਾ ਸਰੀਰ ਮਜ਼ਬੂਤ ਹੁੰਦਾ ਹੈ, ਉੱਥੇ ਹੀ ਮਾਨਸਿਕ ਤੌਰ ’ਤੇ ਵੀ ਵਿਅਕਤੀ ਵਿੱਚ ਅਥਾਹ ਸ਼ਕਤੀ ਪੈਦਾ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: