ਪੰਜਾਬ ਦੇ ਫ਼ਰੀਦਕੋਟ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ 6 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸਮੇਤ ਵੱਡੀ ਗਿਣਤੀ ‘ਚ ਸਥਾਨਕ ਲੋਕ ਹਾਜ਼ਰ ਸਨ।
ਕੋਟਕਪੂਰਾ ਦੇ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਨਮਾਨ ਸਮਾਰੋਹ ਹੋਇਆ, ਜਿਸ ਵਿੱਚ ਵਿਧਾਨ ਸਭਾ ਹਲਕਾ ਸੰਧਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਨ ਸਭਾ ਦੇ ਸਪੀਕਰ ਨੇ ਸਾਰੇ ਵਿਦਿਆਰਥੀਆਂ ਨੂੰ 31-31 ਹਜ਼ਾਰ ਰੁਪਏ ਪ੍ਰੋਤਸਾਹਨ ਵਜੋਂ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਅੰਬਾਲਾ STF ਦੇ ਹੱਥੇ ਚੜੇ ਬਿਸ਼ਨੋਈ ਗੈਂਗ ਦੇ 2 ਗੁਰਗੇ, 2 ਪਿਸਤੌਲ ਤੇ ਮੋਟਰਸਾਈਕਲ ਬਰਾਮਦ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 8ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਫਰੀਦਕੋਟ ਦੇ 6 ਵਿਦਿਆਰਥੀਆਂ ਨੇ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਫ਼ਰੀਦਕੋਟ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਹਰ ਇੱਕ ਦਾ ਅਧਿਕਾਰ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ।
ਵੀਡੀਓ ਲਈ ਕਲਿੱਕ ਕਰੋ -: