ਮਈ ਦੇ ਸ਼ੁਰੂਆਤੀ ਦਿਨਾਂ ਵਿੱਚ ਬੇਮੌਸਮੀ ਬਾਰਿਸ਼ ਕਾਰਨ ਮੌਸਮ ਕਾਫ਼ੀ ਸੁਹਾਵਣਾ ਰਿਹਾ। ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਅੱਤ ਦੀ ਗਰਮੀ ਪਰੇਸ਼ਾਨ ਕਰ ਸਕਦੀ ਹੈ। ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ ਇਸ ਹਫ਼ਤੇ ਹੀ ਹੀਟਵੇਵ ਦੀ ਵਾਪਸੀ ਹੋ ਸਕਦੀ ਹੈ ਤੇ ਤਾਪਮਾਨ ਵਿੱਚ ਵੀ ਵਾਧਾ ਹੋ ਸਕਦਾ ਹੈ। IMD ਦੇ ਮੁਤਾਬਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਭਾਰੀ ਵਾਧਾ ਦੇਖਿਆ ਜਾ ਸਕਦਾ ਹੈ। ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਉੱਥੇ ਹੀ ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਉਸਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਤੇ ਜਾ ਸਕਦਾ ਹੈ। ਦਿੱਲੀ ਦੇ ਇਸ ਪੂਰੇ ਹਫ਼ਤੇ 15 ਮਈ ਤੱਕ ਅਸਮਾਨ ਸਾਫ਼ ਰਹਿਣ ਵਾਲਾ ਹੈ ਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਅਗਲੇ 2 ਤੋਂ 3 ਦਿਨਾਂ ਤੱਕ ਅੰਡੇਮਾਨ ਦੇ ਸਮੁੰਦਰ ਤੇ ਦੱਖਣੀ ਪੂਰਬ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਥਿਤੀ ਬਹੁਤ ਖਰਾਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: CM ਮਾਨ ਨੇ ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ
ਉੱਥੇ ਹੀ ਹਵਾ ਦੀ ਸਪੀਡ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਵੀ ਉੱਠ ਸਕਦੀਆਂ ਹਨ। ਇਸਦੇ ਇਲਾਵਾ ਤੱਟੀ ਕਰਨਾਟਕ, ਕੇਰਲ ਤਾਮਿਲਨਾਡੂ ਦੀਆਂ ਪਹਾੜੀਆਂ, ਅਰੁਣਾਚਲ ਪ੍ਰਦੇਸ਼, ਦੱਖਣੀ ਕੋਂਕਣ ਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਕਰਨਾਟਕ ਅਤੇ ਉੜੀਸਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਸੂਬਿਆਂ ‘ਚ ਚੱਕਰਵਾਤ ਮੋਚਾ ਦਾ ਖਤਰਾ ਹੈ। ਬੰਗਾਲ ਦੀ ਖਾੜੀ ਤੋਂ ਉੱਠਿਆ ਮੋਚਾ ਤੂਫਾਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਾਰਨ ਇਨ੍ਹਾਂ ਰਾਜਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। IMD ਦੇ ਡੀਜੀ ਨੇ ਦੱਸਿਆ ਕਿ 10 ਮਈ ਤੋਂ ਇਹ ਹੌਲੀ-ਹੌਲੀ ਵਧੇਗਾ ਅਤੇ ਹੋਰ ਤੇਜ਼ ਹੋਵੇਗਾ। ਤੂਫਾਨ ਦੀ ਸਥਿਤੀ ਦੇ ਮੱਦੇਨਜ਼ਰ ਵਿਭਾਗ ਨੇ ਮਛੇਰਿਆਂ, ਜਹਾਜ਼ਾਂ ਅਤੇ ਛੋਟੀਆਂ ਕਿਸ਼ਤੀਆਂ ਨੂੰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: