ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ IGP ਰਾਕੇਸ਼ ਅਗਰਵਾਲ ਨੇ ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਫਾਜ਼ਿਲਕਾ ਦੀ SSP ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਫਾਜ਼ਿਲਕਾ ਜ਼ਿਲ੍ਹੇ ਦੀਆਂ ਸਰਹੱਦਾਂ ਨੂੰ ਸੀਲ ਕਰਦਿਆਂ ਉੱਚ ਪੁਲਿਸ ਅਧਿਕਾਰੀਆਂ ਨੇ ਖ਼ੁਦ ਹਾਈਵੇਅ ਅਤੇ ਨੈਸ਼ਨਲ ਹਾਈਵੇ ’ਤੇ ਗਸ਼ਤ ਕੀਤਾ।

ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਕ ‘ਤੇ ਪੁਲਿਸ ਨੇ ਬੈਰੀਕੇਡ ਲਗਾ ਕੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਉਕਤ ਵਿਅਕਤੀਆਂ ਦੀ ਪਛਾਣ ਦੇਖ ਕੇ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਗਿਆ। ਕੌਮਾਂਤਰੀ ਅਤੇ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰਕੇ ਪੁਲਿਸ ਨੇ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ। IG ਰਾਕੇਸ਼ ਅਗਰਵਾਲ ਅਤੇ SSP ਅਵਨੀਤ ਕੌਰ ਸਿੱਧੂ ਨੇ ਦੇਰ ਸ਼ਾਮ ਬਲਾਕ ਵਿੱਚ ਪਹੁੰਚ ਕੇ ਨਾਕੇ ਦਾ ਮੁਆਇਨਾ ਕੀਤਾ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਮੁੜ ਹੋਈ ਬੇਅਦਬੀ! ਸੜਕ ਕਿਨਾਰੇ ਮਿਲੇ ਗੁਟਕਾ ਸਾਹਿਬ ਦੇ ਅੰਗ
ਆਈਜੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਮਾਹੌਲ ਨਾ ਵਿਗਾੜ ਸਕੇ। IG ਰਾਕੇਸ਼ ਅਗਰਵਾਲ ਨੇ ਕਿਹਾ ਕਿ ਪੁਲਿਸ 24 ਘੰਟੇ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਇਹ ਵਿਸ਼ੇਸ਼ ਨਾਕਾਬੰਦੀ ਸਾਰੀ ਰਾਤ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “























