ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਤੁੰਗ ਦੇ ਕਾਫਲੇ ਨੂੰ ਰੋਕਦਿਆਂ ਚੋਣ ਕਮਿਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ।
ਕਾਂਗਰਸੀ ਵਿਧਾਇਕ ਖਿਲਾਫ ਸ਼ਾਹਕੋਟ ਥਾਣੇ ਵਿਚ ਵਿਧਾਇਕ ਦਲਬੀਰ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਇਲਾਵਾ ਐੱਫਆਈਆਰ ਵਿਚ 12 ਹੋਰ ਲੋਕਾਂ ਦਾ ਵੀ ਨਾਂ ਸ਼ਾਮਲ ਹੈ। ਗਗਨਦੀਪ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਉੁਹ ਵਿਧਾਇਕ ਟੌਂਗ ਦੇ ਕਾਫਲੇ ਨੂੰ ਸੁਲਤਾਨਪੁਰ ਲੋਧੀ ਬਾਇਆ ਜਲੰਧਰ ਲੈ ਕੇ ਜਾ ਰਹੇ ਸਨ।
ਇਹ ਵੀ ਪੜ੍ਹੋ : ਯੁਜਵਿੰਦਰ ਚਹਿਲ ਨੇ ਰਚਿਆ ਇਤਿਹਾਸ, ਬ੍ਰਾਵੋ ਨੂੰ ਪਛਾੜ ਬਣੇ IPL ਦੇ ਨੰਬਰ-1 ਗੇਂਦਬਾਜ਼
ਉਸੇ ਦੌਰਾਨ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਸਮਰਥਕਾਂ ਨਾਲ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਥੋਂ ਤੱਕ ਕਿ ਉਨ੍ਹਾਂ ਦੀ ਗੱਡੀ ਦੀ ਚਾਬੀ ਵੀ ਕੱਢ ਲਈ। ਇਸ ਦੇ ਬਾਅਦ ਪੁਲਿਸ ਨੂੰ ਉਨ੍ਹਾਂ ਨੇ ਮੌਕੇ ‘ਤੇ ਬੁਲਾਇਆ ਤਾਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: