ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ 20 ਦਿਨਾਂ ਤੋਂ ਦੇਸ਼ ਦੇ ਉਹ ਪਹਿਲਵਾਨ ਧਰਨੇ ‘ਤੇ ਬੈਠੇ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ ‘ਚ ਭਾਰਤ ਲਈ ਮੈਡਲ ਜਿੱਤ ਕੇ ਦੇਸ਼ ਦਾ ਨਾਂਅ ਉੱਚਾ ਕੀਤਾ ਸੀ ਪਰ ਇਹ ਪਹਿਲਵਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜੰਤਰ-ਮੰਤਰ ਵਿਖੇ ਪਿਛਲੇ ਕਈ ਦਿਨਾਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਪਹਿਲਵਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਜਿਨਸੀ ਸ਼ੋਸ਼ਣ ਦੇ ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਕੋਈ ਠੋਸ ਕਾਰਵਾਈ ਨਾ ਕਰਨ ਕਾਰਨ ਭਾਜਪਾ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਵਾਨਾਂ ਦੇ ਇਸ ਪ੍ਰਦਰਸ਼ਨ ਨੂੰ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਜਥੇਬੰਦੀਆਂ ਅਤੇ ਸੰਸਥਾਵਾਂ ਤੋਂ ਇਲਾਵਾ ਆਮ ਲੋਕਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਹੁਣ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਖਾਪ ਪੰਚਾਇਤ ਪਾਲਮ ਦੇ 360 ਪਿੰਡ ਵੀ ਇਸ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸਾਰੇ ਪਿੰਡਾਂ ਤੋਂ ਇਲਾਵਾ ਐਨਸੀਆਰ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਾਰੇ ਨੁਮਾਇੰਦੇ ਵੀ ਇਸ ਵਿੱਚ ਸ਼ਾਮਲ ਹੋਣਗੇ। ਇਸ ਪੰਚਾਇਤ ਵਿੱਚ ਪਹਿਲਵਾਨਾਂ ਦੇ ਸਮਰਥਨ ‘ਚ ਕੁਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਇਸ ਤੋਂ ਇਲਾਵਾ ਕਈ ਸਮਾਜਿਕ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਆਗੂ ਵੀ ਸ਼ਾਮਲ ਹੋਣਗੇ। ਇਸ ਵਿੱਚ ਪਹਿਲਵਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਅੰਦੋਲਨ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਫੈਸਲੇ ਲਏ ਜਾਣਗੇ। ਗੌਰਤਲਬ ਹੈ ਕਿ ਕਿਸਾਨਾਂ ਨੇ ਪਹਿਲਵਾਨਾਂ ਦੇ ਇਸ ਪ੍ਰਦਰਸ਼ਨ ਦਾ ਸਮਰਥਨ ਕਰਦੇ ਹੋਏ ਬ੍ਰਿਜਭੂਸ਼ਣ ਸ਼ਰਨ ਦੀ ਗ੍ਰਿਫ਼ਤਾਰੀ ਅਤੇ ਉਸ ਖ਼ਿਲਾਫ਼ ਕਾਰਵਾਈ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਸ਼ਨੀਵਾਰ ਨੂੰ 360 ਪਿੰਡਾਂ ਦੀ ਪੰਚਾਇਤ ਹੋਣੀ ਹੈ, ਜਿਸ ਵਿਚ ਪਹਿਲਵਾਨਾਂ ਦੇ ਇਸ ਅੰਦੋਲਨ ਨਾਲ ਜੁੜੇ ਕੁਝ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ।