ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 224 ਸੀਟਾਂ ਦਾ ਰੁਝਾਨ ਆ ਗਿਆ ਹੈ। ਰੁਝਾਨਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਦਿੱਲੀ ਅਤੇ ਕਰਨਾਟਕ ਸਮੇਤ ਦੇਸ਼ ਭਰ ਵਿੱਚ ਕਾਂਗਰਸ ਦੇ ਦਫ਼ਤਰਾਂ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਦੂਜੇ ਪਾਸੇ ਭਾਜਪਾ ਨੇ ਹਾਰ ਸਵੀਕਾਰ ਕਰ ਲਈ ਹੈ। ਮੁੱਖ ਮੰਤਰੀ ਬੋਮਈ ਨੇ ਕਿਹਾ ਕਿ ਅਸੀਂ ਮੰਜ਼ਿਲ ‘ਤੇ ਨਹੀਂ ਪਹੁੰਚ ਸਕੇ।
ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਨੇ ਕਿਹਾ ਕਿ ਜੇਕਰ ਅਸੀਂ ਚੋਣ ਜਿੱਤੇ ਤਾਂ ਬਜਰੰਗ ਦਲ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਹੀ ਅਸਰ ਹੈ। ਕਰਨਾਟਕ ਦੇ ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਸਾਨੂੰ ਬਜਰੰਗ ਬਲੀ ਦਾ ਆਸ਼ੀਰਵਾਦ ਮਿਲਿਆ ਹੈ। ਸਾਨੂੰ ਸਾਰੇ ਸੂਫੀ ਸੰਤਾਂ ਦਾ ਆਸ਼ੀਰਵਾਦ ਮਿਲਿਆ ਹੈ।
ਇਹ ਵੀ ਪੜ੍ਹੋ : ਕਰਨਾਲ ‘ਚ ਹਾਈਵੇਅ ‘ਤੇ ਤੇਜ਼ ਰਫ਼ਤਾਰ ਕਾਰ ਪਲਟੀ, ਦੋ ਨੌਜਵਾਨਾਂ ਦੀ ਮੌ.ਤ, 3 ਦੀ ਹਾਲਤ ਗੰਭੀਰ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਜਿੱਤ ਉੱਪਰ ਖੁਸ਼ੀ ਜ਼ਾਹਰ ਕਰਦਿਆਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਜਿਵੇਂ ਹੀ ਕਰਨਾਟਕ ਵਿੱਚ ਨਤੀਜੇ ਆਏ, ਇਨ੍ਹਾਂ ਨਾਲ ਇਹ ਤੈਅ ਹੋ ਗਿਆ ਹੈ ਕਿ ਕਾਂਗਰਸ ਦੀ ਜਿੱਤ ਹੋਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਰ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: