ਦਿੱਲੀ ਦੀ ਤਿਹਾੜ ਜੇਲ੍ਹ ‘ਚ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਸਾਰੀਆਂ ਜੇਲ੍ਹਾਂ ਅਲਰਟ ‘ਤੇ ਹਨ। ਇਸੇ ਦੌਰਾਨ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਇੱਕ ਕੈਦੀ ਨੇ ਆਪਣੇ ਸਾਥੀ ਕੈਦੀ ’ਤੇ ਚਮਚੇ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਪਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਰੇਵਾੜੀ ਜੇਲ ਦੇ ਜਾਟੂਸਾਨਾ ਪਿੰਡ ਦੇ ਨਿਵਾਸੀ ਮੰਗਤ ਰਾਮ ਦੀ ਸ਼ਿਕਾਇਤ ਦੇ ਮੁਤਾਬਕ ਇਹ ਹਮਲਾ ਸ਼ੁੱਕਰਵਾਰ ਸਵੇਰੇ ਜੇਲ ਦੇ ਅੰਦਰ ਹੋਇਆ। ਮੰਗਤ ਰਾਮ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ, “ਸ਼ੁਕਰਵਾਰ ਸਵੇਰੇ ਕੈਦੀ ਮੋਨੂੰ ਉਰਫ਼ ਬੁੱਢਾ ਵਾਸੀ ਰੇਵਾੜੀ ਨੇ ਮੇਰੇ ਉੱਤੇ ਕਰੀਬ ਛੇ ਇੰਚ ਲੰਬੇ ਚਮਚੇ ਨਾਲ ਹਮਲਾ ਕਰ ਦਿੱਤਾ। ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ।” ਪੀੜਤ ਕੈਦੀ ਦੀ ਸ਼ਿਕਾਇਤ ਦੇ ਆਧਾਰ ‘ਤੇ ਸ਼ਨੀਵਾਰ ਨੂੰ ਭੋਂਡਸੀ ਥਾਣੇ ‘ਚ ਮੋਨੂੰ ਦੇ ਖਿਲਾਫ ਆਈਪੀਸੀ ਦੀਆਂ ਧਾਰਾਵਾਂ 323 ਅਤੇ 506 ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ। ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀ ਕੈਦੀ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਦੱਸ ਦੇਈਏ ਕਿ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਤਿਹਾੜ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹਰਿਆਣਾ ਦੀਆਂ ਸਾਰੀਆਂ ਜੇਲ੍ਹਾਂ ਹਾਈ ਅਲਰਟ ‘ਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਵੀ ਖਾਣੇ ਦੌਰਾਨ ਚਮਚਾ ਨਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਗੈਂਗਸਟਰ ਟਿੱਲੂ ਤਾਜਪੁਰੀਆ ਦੀ 2 ਮਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਨੂੰ ਜੇਲ੍ਹ ਬੰਦ ਗੋਗੀ ਗੈਂਗ ਦੇ ਚਾਰ ਸਾਥੀਆਂ ਨੇ ਅੰਜਾਮ ਦਿੱਤਾ ਸੀ। ਤਾਜਪੁਰੀਆ ‘ਤੇ 92 ਵਾਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਦੀਆਂ ਦੋ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ। ਇਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰਾਂ ਨੇ ਟਿੱਲੂ ਦੀ ਮੌਤ ਤੋਂ ਬਾਅਦ ਵੀ ਹਮਲਾ ਕਰ ਦਿੱਤਾ, ਉਸ ਸਮੇਂ 7-8 ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਖੜ੍ਹੇ ਸਨ।