ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਜਿੱਤ ਨੇ ਇਕ ਨਵੀਂ ਸਿਆਸੀ ਕਹਾਣੀ ਲਿਖੀ ਹੈ। ਜ਼ਿਮਨੀ ਚੋਣਾਂ ਦੇ ਨਤੀਜਿਆਂ ਕਾਰਨ ਪਾਰਟੀ ਅਤੇ ਇਸ ਦੇ ਆਗੂਆਂ ਦਾ ਸਿਆਸੀ ਕੱਦ ਵੀ ਵਧਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਵਿੱਚ ਆਪਣੀ ਸ਼ਾਨ ਸਥਾਪਤ ਕਰਨ ਵਿੱਚ ਕਾਮਯਾਬ ਰਹੇ ਹਨ। ਜਨਤਾ ਦੇ ਵਿੱਚ ਪਹੁੰਚਣ ਵਾਲੇ ਸੀਐਮ ਮਾਨ ਹੁਣ ਜਲੰਧਰ ਲਈ ਵਿਕਾਸ ਦੀ ਇੱਕ ਨਵੀਂ ਲਹਿਰ ਲਿਆਉਣ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਜਲੰਧਰ ਫੇਰੀ ਦੌਰਾਨ ਉਹ ਆਦਮਪੁਰ ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦੇਣਗੇ, ਜਿਸ ਦਾ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਸੀ। ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ।
ਦੱਸ ਦੀਏ ਕਿ ਚੋਣ ਪ੍ਰਚਾਰ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਸੀ ਕਿ ਇਸ ਸੜਕ ਦੇ ਉਪਰ ਵਾਲੇ ਪੁਲ ਦਾ ਠੇਕੇਦਾਰ ਭੱਜ ਗਿਆ ਸੀ। ਇਸ ਸੰਬੰਧੀ ਉਨ੍ਹਾਂ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਗੱਲ ਕੀਤੀ ਸੀ ਕਿ ਘੱਟੋ-ਘੱਟ ਕੇਂਦਰ ਸਰਕਾਰ ਪੁਲ ਤੋਂ ਹੇਠਾਂ ਵਾਲੀ ਸੜਕ ਤਾਂ ਪੰਜਾਬ ਨੂੰ ਬਣਾਉਣ ਦੇਣ। ਉਨ੍ਹਾਂ ਕਿਹਾ ਕਿ ਉਪਰਲਾ ਵਾਲਾ ਪੁਲ ਸਾਡੇ ਹੱਥ ਵਿੱਚ ਨਹੀਂ, ਕੇਂਦਰ ਦਾ ਹੈ। ਉਨ੍ਹਾਂ ਵਾਅਦਾ ਕੀਤਾ ਸੀ ਕਿ 11 ਮਈ ਮਗਰੋਂ ਇਹ ਸੜਕ ਜ਼ਰੂਰ ਬਣਾਈ ਜਾਵੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਜੋ ਕਹਿੰਦੇ ਹਾਂ, ਉਹ ਕਰਦੇ ਹਾਂ…
ਇਹ ਵੀ ਪੜ੍ਹੋ : ਕੇਂਦਰ ਖਿਲਾਫ਼ ਸੁਪਰੀਮ ਕੋਰਟ ਜਾਏਗੀ ਮਾਨ ਸਰਕਾਰ, RDF ਦੇ 4000 ਕਰੋੜ ਦੇ ਭੁਗਤਾਨ ਦਾ ਮਾਮਲਾ
ਜ਼ਿਕਰਯੋਗ ਹੈ ਕਿ ਜਲੰਧਰ ਉਪ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਜਨਤਾ ਨਾਲ ਕਈ ਵਾਅਦੇ ਕੀਤੇ ਸਨ ਅਤੇ ਹੁਣ ਇਨ੍ਹਾਂ ਚੋਣ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: